29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਲਾਹੌਰ ਹਾਈ ਕੋਰਟ ਬਾਰ ਵਿਖੇ ਮਨਾਇਆ 119ਵਾਂ ਜਨਮ ਦਿਵਸ

ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵਲੋਂ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਲਾਅਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੰਗ ਕੀਤੀ ਗਈ ਕਿ ਪਾਕਿ ਸਰਕਾਰ ਭਗਤ ਸਿੰਘ ਦੀ ਕੁਰਬਾਨੀ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦੇਵੇ ਅਤੇ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਨਿਸ਼ਾਨ-ਏ-ਪਾਕਿਸਤਾਨ ਨਾਲ ਨਿਵਾਜੇ ।

ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵਲੋਂ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਲਾਅਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੰਗ ਕੀਤੀ ਗਈ ਕਿ ਪਾਕਿ ਸਰਕਾਰ ਭਗਤ ਸਿੰਘ ਦੀ ਕੁਰਬਾਨੀ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦੇਵੇ ਅਤੇ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਨਿਸ਼ਾਨ-ਏ-ਪਾਕਿਸਤਾਨ ਨਾਲ ਨਿਵਾਜੇ । ਇਸ ਦੇ ਨਾਲ ਹੀ ਭਾਰਤ ਸਰਕਾਰ ਆਜ਼ਾਦੀ ਸੰਘਰਸ਼ ’ਚ ਸ਼ਹੀਦ ਭਗਤ ਸਿੰਘ ਦੀ ਬੇਮਿਸਾਲ ਦੇਣ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ‘ਭਾਰਤ ਰਤਨ’ ਨਾਲ ਸਨਮਾਨਿਤ ਕਰੇ। ਇਸ ਸਮਾਗਮ ਦੀ ਪ੍ਰਧਾਨਗੀ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕੀਤੀ, ਜਿਸ ’ਚ ਸੁਪਰੀਮ ਕੋਰਟ ਬਾਰ ਦੇ ਸਾਬਕਾ ਸਕੱਤਰ ਰਾਜਾ ਜ਼ੁਲਕਰਨੈਨ ਐਡਵੋਕੇਟ, ਸੁਪਰੀਮ ਕੋਰਟ ਬਾਰ ਦੇ ਸਾਬਕਾ ਪ੍ਰਧਾਨ ਪੀਰ ਕਲੀਮ ਖੁਰਸ਼ੀਦ ਅਹਿਮਦ, ਮੁਹੰਮਦ ਵਹੀਦ ਕੁਰੈਸ਼ੀ, ਡਾ: ਸ਼ਾਹਿਦ ਨਸੀਰ, ਮੀਆਂ ਮੁਹੰਮਦ ਤਾਰਿਕ ਅਮੀਨ ਅਤੇ ਪੀਰਜ਼ਾਦਾ ਸੱਯਦ ਅਮਜਦ ਜ਼ਕੀ ਐਡਵੋਕੇਟ ਸਮੇਤ ਕਈ ਹੋਰ ਵਕੀਲਾਂ, ਬੁੱਧੀਜੀਵੀਆਂ, ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਆਦਿ ਨੇ ਸ਼ਮੂਲੀਅਤ ਕੀਤੀ । 28 ਏਐਸਆਰ63
ਪਿਛਲੀ ਖ਼ਬਰ ਸੂਬਾ ਕਾਂਗਰਸ ਦੇ ਸਹਿ ਇੰਚਾਰਜ ਸੂਰਜ ਠਾਕੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਠੇਕੇਦਾਰ ਨੇ ਖੂਨਦਾਨ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।