ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ.ਏ.ਵੀ. ਸਿੱਖਿਆ ਮਹਿਲਾ ਮਹਾਂਵਿਦਿਆਲਿਆ ਬੇਰੀ ਗੇਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਦੀ ਯੋਗ ਅਗਵਾਈ ਹੇਠ ਬਲਕ ਵਾਟਰ ਸਪਲਾਈ ਪ੍ਰੋਜੈਕਟ ਵਿਸ਼ੇ ’ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਸਰੋਜਨੀ ਹਾਊਸ ਵਲੋਂ ਡਾ. ਰੁਮਿਤਾ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਡਾ. ਸਵਿਤਾ ਰਾਮਪਾਲ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਪੀ.ਆਈ.ਯੂ. ਦੇ ਕਮਿਊਨੀਕੇਸ਼ਨ ਸਪੈਸ਼ਲਿਸਟ ਰਮਨ ਸ਼ਰਮਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਨੇ ਵਿਦਿਆਰਥਣਾਂ ਨੂੰ ਪਾਣੀ ਨਾਲ ਸੰਬੰਧਿਤ ਸਮਕਾਲੀ ਮੁੱਦਿਆਂ ਨੂੰ ਸਮਝਣ ਅਤੇ ਪਾਣੀ ਦੀ ਸੰਭਾਲ ਪ੍ਰਤੀ ਜ਼ਿੰਮੇਵਾਰ ਰਵੱਈਆ ਵਿਕਸਤ ਕਰਨ ਦਾ ਮੌਕਾ ਪ੍ਰਦਾਨ ਕੀਤਾ । ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਨੇ ਸੈਮੀਨਾਰ ਦੇ ਸਫਲ ਆਯੋਜਨ ਲਈ ਪ੍ਰਬੰਧਕ ਅਧਿਆਪਕਾਂ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਯਤਨਾਂ ਦੀ ਸ਼ਲਾਘਾ ਕੀਤੀ।