02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ

ਛੇਹਰਟਾ,1 ਅਕਤੂਬਰ (ਪੱਤਰ ਪ੍ਰੇਰਕ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਅੱਜ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਨਰਾਇਣਗੜ੍ਹ ਛੇਹਰਟਾ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ।

ਅਜੀਤ ਡੈਸਕ 02-10-2026
ਛੇਹਰਟਾ,1 ਅਕਤੂਬਰ (ਪੱਤਰ ਪ੍ਰੇਰਕ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਅੱਜ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਨਰਾਇਣਗੜ੍ਹ ਛੇਹਰਟਾ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ। ਇਸ ਗੁਰਮਤਿ ਸਮਾਗਮ ਵਿਚ ਭਾਈ ਰਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਡਾ: ਜਤਿੰਦਰ ਸਿੰਘ ਪ੍ਰੋ: ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਦਰਦੀ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਲਾਲ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਏ ਹੋਏ ਰਾਗੀ ਜਥਿਆਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਵਜ਼ੀਰ ਡਾ. ਰਾਜ ਕੁਮਾਰ, ਬਲਬੀਰ ਸਿੰਘ ਬੱਬੀ ਪਹਿਲਵਾਨ, ਕੌਂਸਲਰ ਸਤੀਸ਼ ਬੱਲੂ, ਰਮਨ ਕੁਮਾਰ ਰੰਮੀ, ਬੌਬੀ ਚੌਹਾਨ ਕ੍ਰਿਸ਼ਨਾ ਦੇਵਗਨ, ਗੁਰਨਾਮ ਸਿੰਘ ਸੰਧੂ ਜਨਰਲ ਸੈਕਟਰੀ, ਗੁਰਦੇਵ ਸਿੰਘ ਜੱਜੀ , ਨਰਿੰਦਰ ਸਿੰਘ ਨੋਨੀ, ਠੇਕੇਦਾਰ ਹਰਦਿਆਲ ਸਿੰਘ, ਗੁਰਦੇਵ ਨਿਸ਼ਾਨ ਸਿੰਘ ਵਡਾਲੀ, ਸੁਖਦੇਵ ਸਿੰਘ ਕੋਹਾਲਾ, ਗੁਰਚਰਨ ਸਿੰਘ ਕੋਹਾਲਾ, ਹੈੱਡ ਗ੍ਰੰਥੀ ਬਾਬਾ ਜੋਬਨਜੀਤ ਸਿੰਘ ਸਮੇਤ ਵੱਡੀ ਗਿਣਤੀ ਦੇ ਵਿਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ 02 ਅਕਤੂਬਰ 2026 ਅਸਥਾਨ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ, ਅੰਮ੍ਰਿਤਸਰ ਸਮਾਂ : ਸ਼ਾਮ 7 ਤੋਂ 9:45 ਵਜੇ ਤੱਕ
ਪਿਛਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਵਲੋਂ ਸੰਤ ਸਮਾਜ ਸਮੇਤ ਵੱਖ-ਵੱਖ ਧਾਰਮਿਕ ਸ... ਅਗਲੀ ਖ਼ਬਰ ਡਾ. ਭਾਰਤੀ ਧਵਨ ਨੇ ਸਿਵਲ ਸਰਜਨ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।