ਪਿੰਡ ਬਾਬੋਵਾਲ ਤੋਂ ਕਈ ਅਕਾਲੀ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ
ਟਾਹਲੀ ਸਾਹਿਬ, 1 ਅਕਤੂਬਰ (ਵਿਨੋਦ ਭੀਲੋਵਾਲ)-ਹਲਕਾ ਮਜੀਠਾ ਦੇ ਪਿੰਡ ਬਾਬੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ ਜਦੋਂ ਕਪੂਰ ਸਿੰਘ ਦੀ ਅਗਵਾਈ ਵਿਚ ਆਪਣੇ ਪਰਿਵਾਰ ਤੇ ਵੱਡੀ ਗਿਣਤੀ ਦੇ ਵਿਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਮਜੀਠਾ ਹਲਕਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ‘ਆਪ’ ’ਚ ਸ਼ਾਮਿਲ ਹੋ ਗਏ । ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋ ਜਾਣੂੰ ਕਰਵਾਉਂਦਿਆਂ ਭਗਵੰਤ ਮਾਨ ਦੀ ਵਿਕਾਸਮੁਖੀ ਸੋਚ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਤਾਂ ਕਿ ਪੰਜਾਬ ਨੂੰ ਹਰ ਪੱਖੋਂ ਮਜਬੂਤ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਿਲ ਕੇ ਸਾਥ ਦੇਣ।
ਅਜੀਤ ਡੈਸਕ
02-10-2026