ਮਾਣ ਭੱਤਾ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਣ ਭੱਤਾ ਦੁਗਣਾ ਕਰਨ ਦੀ ਗਾਰੰਟੀ ਪੂਰੀ ਨਾ ਕਰਨ ਅਤੇ ਹੋਰ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਵਿਰੁੱਧ ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਤਹਿਸੀਲ ਅੰਮ੍ਰਿਤਸਰ ਅਤੇ ਅਜਨਾਲਾ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਵਲੋਂ ਡੀ. ਸੀ.
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਣ ਭੱਤਾ ਦੁਗਣਾ ਕਰਨ ਦੀ ਗਾਰੰਟੀ ਪੂਰੀ ਨਾ ਕਰਨ ਅਤੇ ਹੋਰ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਵਿਰੁੱਧ ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਤਹਿਸੀਲ ਅੰਮ੍ਰਿਤਸਰ ਅਤੇ ਅਜਨਾਲਾ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਵਲੋਂ ਡੀ.ਸੀ. ਦਫ਼ਤਰ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕੀ ਗਈ। ਇਸ ਮੌਕੇ ਮਾਣ ਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਮਤਾ ਸ਼ਰਮਾਂ ਅਤੇ ਸਰਬਜੀਤ ਕੌਰ ਛੱਜਲਵੱਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਸੱਤਾ ਵਿਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਇਹਨਾਂ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਇਨ੍ਹਾਂ ਦੇ ਮਾਣ ਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਸਮੁੱਚੇ ਪੰਜਾਬ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ।ਮਾਣ ਭੱਤਾ ਮੋਰਚੇ ਦੀਆਂ ਆਗੂਆਂ ਗੁਰਵੰਤ ਕੌਰ ਲੋਪੋਕੇ, ਬਲਜਿੰਦਰ ਕੌਰ ਵੇਰਕਾ, ਖੁਸ਼ਬੂ ਅੰਮ੍ਰਿਤਸਰ, ਕਵਲਜੀਤ ਕੌਰ ਲਸ਼ਕਰੀ ਨੰਗਲ, ਕੁਲਬੀਰ ਕੌਰ ਰਮਦਾਸ, ਹਰਜੀਤ ਕੌਰ ਅਜਨਾਲਾ , ਪਰਮਜੀਤ ਕੌਰ ਲਹਿਰਕਾ, ਰਾਜਵਿੰਦਰ ਕੌਰ ਜੇਠੂਵਾਲ, ਦਲਜੀਤ ਕੌਰ ਵੇਰਕਾ, ਹਰਜੀਤ ਕੌਰ ਛੇਹਰਟਾ, ਨਿਰਮਲ ਕੌਰ ਲੋਪੋਕੇ, ਜਸਪਾਲ ਕੌਰ ਨਿਜ਼ਾਮਪੁਰ, ਸੁਖਵੰਤ ਕੌਰ ਅੰਮ੍ਰਿਤਸਰ, ਜਸਪਾਲ ਕੌਰ ਇਸਲਾਮਾਬਾਦ, ਰਾਜਵਿੰਦਰ ਕੌਰ ਬੰਡਾਲਾ ਅਤੇ ਨਿਰਮਲ ਕੌਰ ਫੈਜਪੁਰਾ ਨੇ ਮੰਗ ਕੀਤੀ ਕਿ ਮਾਣਭੱਤਾ ਵਰਕਰਾਂ ਦੇ ਭੱਤਿਆਂ ਨੂੰ ਤੁਰੰਤ ਦੁੱਗਣਾ ਕਰਕੇ ਪਿਛਲੇ ਸਾਢੇ ਚਾਰ ਸਾਲਾਂ ਦੇ ਬਕਾਏ ਦਿੱਤੇ ਜਾਣ, ਸਮੂਹ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਘੇਰੇ ਵਿਚ ਲਿਆਂਦਾ ਜਾਵੇ, ਸੇਵਾ ਮੁਕਤੀ ’ਤੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ 5 ਲੱਖ ਦੀ ਗਰੈਚੁਟੀ ਸਮੇਤ ਪ੍ਰਤੀ ਮਹੀਨਾ 9 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ ।ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਜਰਮਨਜੀਤ ਸਿੰਘ ਅਤੇ ਅਸ਼ਵਨੀ ਅਵਸਥੀ ਨੇ ਵੀ ਸੰਬੋਧਨ ਕੀਤਾ।