04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੀ ਅੰਮ੍ਰਿਤਸਰ ਫੇਰੀ ਮੌਕੇ ਕਾਂਗਰਸੀਆਂ ਵਲੋਂ ਹੋਵੇਗਾ ਸ਼ਾਨਦਾਰ ਸਵਾਗਤ : ਬੱਸੀ

ਅੰਮ੍ਰਿਤਸਰ, 3 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਾਕੀ ਉਲੰਪਿਅਨ ਤੇ ਵਿਧਾਇਕ ਪ੍ਰਗਟ ਸਿੰਘ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਵਧਾਈ ਦਿੰਦਿਆਂ ਕਾਂਗਰਸ ਲਈ ਸ਼ੁਭ ਸੰਕੇਤ ਦਸਿਆ ਹੈ । ਉਨ੍ਹਾਂ ਨੇ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਸ: ਪ੍ਰਗਟ ਸਿੰਘ ਦੇ ਜਲਦ ਹੀ ਗੁਰੂ ਨਗਰੀ ’ਚ ਪੁੱਜਣ ਦੀ ਸੰਭਾਵਨਾ ਹੈ ਜਿਥੇ ਉਨ੍ਹਾਂ ਦਾ ਸਵਾਗਤ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਤਿਆਰ ਹਨ।

ਪਰਗਟ ਸਿੰਘ ਨਾਲ ਮਿਲਣੀ ਦੀ ਕਾਂਗਰਸੀ ਆਗੂ ਦਿਨੇਸ਼ ਬੱਸੀ ਦੀ ਤਸਵੀਰ। ਅਜੀਤ ਤਸਵੀਰ 04-10-2026
ਅੰਮ੍ਰਿਤਸਰ, 3 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਾਕੀ ਉਲੰਪਿਅਨ ਤੇ ਵਿਧਾਇਕ ਪ੍ਰਗਟ ਸਿੰਘ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਵਧਾਈ ਦਿੰਦਿਆਂ ਕਾਂਗਰਸ ਲਈ ਸ਼ੁਭ ਸੰਕੇਤ ਦਸਿਆ ਹੈ । ਉਨ੍ਹਾਂ ਨੇ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਸ: ਪ੍ਰਗਟ ਸਿੰਘ ਦੇ ਜਲਦ ਹੀ ਗੁਰੂ ਨਗਰੀ ’ਚ ਪੁੱਜਣ ਦੀ ਸੰਭਾਵਨਾ ਹੈ ਜਿਥੇ ਉਨ੍ਹਾਂ ਦਾ ਸਵਾਗਤ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਤਿਆਰ ਹਨ। ਉਨ੍ਹਾਂ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਸ੍ਰੀ ਬੱਸੀ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਕਾਂਗਰਸੀ ਵਰਕਰ ਪੂਰੇ ਜੋਸ਼ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਸਥਿਤੀ ਨੂੰ ਬਦਲ ਕੇ ਮੁੜ ਇਕ ਵਿਕਸਤ ਭਾਰਤ ਦਾ ਨਿਰਮਾਣ ਕੀਤਾ ਜਾਵੇਗਾ।
ਪਿਛਲੀ ਖ਼ਬਰ ਯੂ. ਪੀ. ਆਈ. ’ਤੇ ਤਜਵੀਜ਼ਸ਼ੁਦਾ 0.4 ਫ਼ੀਸਦੀ ਵਪਾਰੀ ਫ਼ੀਸ ਵਾਪਸ ਲਵੇ ਸਰਕਾਰ : ਵਪਾਰ ਮੰਡਲ ਅਗਲੀ ਖ਼ਬਰ ਦਿੱਲੀ ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਜਥੇਦਾਰ ਕੋਲ ਕੀਤੀ ਫਰਿਆਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।