ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸ਼ੁਰੂ ਕੀਤੀ ‘ਗੁਰਦੁਆਰਾ ਸੁਧਾਰ ਲਹਿਰ- ਭਾਗ 2’ ਤਹਿਤ ਤੀਜੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸ਼ੁਰੂ ਕੀਤੀ ‘ਗੁਰਦੁਆਰਾ ਸੁਧਾਰ ਲਹਿਰ-ਭਾਗ 2’ ਤਹਿਤ ਅੱਜ ਤੀਜੇ ਦਿਨ ਜ਼ਿਲ੍ਹਾ ਪਟਿਆਲਾ ਦੇ ਆਗੂਆਂ ਤੇ ਪਾਰਟੀ ਕਾਰਕੁੰਨਾਂ ਵਲੋਂ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਅੱਜ ਦਾ ਇਹ ਜੱਥਾ ਰਣਧੀਰ ਸਿੰਘ ਰੱਖੜਾ ਜ਼ਿਲ੍ਹ ਪ੍ਰਧਾਨ ਪਟਿਆਲਾ (ਦਿਹਾਤੀ) ਅਤੇ ਰਵਿੰਦਰ ਸਿੰਘ ਵਿੰਦਾ ਗਰੋਵਰ ਪ੍ਰਧਾਨ ਪਟਿਆਲਾ (ਸ਼ਹਿਰੀ) ਦੀ ਅਗਵਾਈ ਹੇਠ ਪੁੱਜਾ ਸੀ।
ਸ਼
ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸ਼ੁਰੂ ਕੀਤੀ ‘ਗੁਰਦੁਆਰਾ ਸੁਧਾਰ ਲਹਿਰ-ਭਾਗ 2’ ਤਹਿਤ ਜ਼ਿਲ੍ਹਾ ਪਟਿਆਲਾ ਦੇ ਆਗੂ ਤੇ ਵਰਕਰ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ
04-10-2026
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸ਼ੁਰੂ ਕੀਤੀ ‘ਗੁਰਦੁਆਰਾ ਸੁਧਾਰ ਲਹਿਰ-ਭਾਗ 2’ ਤਹਿਤ ਅੱਜ ਤੀਜੇ ਦਿਨ ਜ਼ਿਲ੍ਹਾ ਪਟਿਆਲਾ ਦੇ ਆਗੂਆਂ ਤੇ ਪਾਰਟੀ ਕਾਰਕੁੰਨਾਂ ਵਲੋਂ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਅੱਜ ਦਾ ਇਹ ਜੱਥਾ ਰਣਧੀਰ ਸਿੰਘ ਰੱਖੜਾ ਜ਼ਿਲ੍ਹ ਪ੍ਰਧਾਨ ਪਟਿਆਲਾ (ਦਿਹਾਤੀ) ਅਤੇ ਰਵਿੰਦਰ ਸਿੰਘ ਵਿੰਦਾ ਗਰੋਵਰ ਪ੍ਰਧਾਨ ਪਟਿਆਲਾ (ਸ਼ਹਿਰੀ) ਦੀ ਅਗਵਾਈ ਹੇਠ ਪੁੱਜਾ ਸੀ। ਅਰਦਾਸ ਉਪ੍ਰੰਤ ਗੱਲਬਾਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਵਾਪਰੀਆਂ ਹਾਲੀਆ ਮੰਦਭਾਗੀਆਂ ਘਟਨਾਵਾਂ ਕਾਰਣ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਚਿੰਤਾ ਅਤੇ ਨਮੋਸ਼ੀ ਦੇ ਆਲਮ ਵਿਚ ਹਨ। ਜਥੇ ਨਾਲ ਪਹੁੰਚੇ ਵਰਕਿੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਬੜੀਆਂ ਕੁਰਬਾਨੀਆਂ ਨਾਲ ਮਹੰਤਾਂ ਤੋਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਖੋਹ ਕੇ ਸ਼੍ਰੋਮਣੀ ਕਮੇਟੀ ਹੋਂਦ ਵਿਚ ਲਿਆਂਦੀ ਸੀ ਪਰ ਅੱਜ ਦੇ ਮਹੰਤਾਂ ਨੇ ਗੁਰੂ ਘਰਾਂ ਨੂੰ ਗੰਦੀਆਂ ਸਾਜਿਸ਼ਾਂ ਦੇ ਅੱਡੇ ਬਣਾ ਦਿੱਤਾ ਹੈ। ਇਹਨਾਂ ਤੋਂ ਪ੍ਰਬੰਧ ਖੋਹਣ ਲਈ ਸੰਗਤਾਂ ਨੂੰ ਅੱਗੇ ਆਉਣਾ ਪਵੇਗਾ ਤਾਂ ਕਿ ਗੁਰਦੁਆਰਾ ਸੁਧਾਰ ਲਹਿਰ 2 ਨੂੰ ਸਫਲ ਬਣਾਕੇ ਸਾਫ ਸੁਥਰਾ ਗੁਰਮਤਿ ਅਨੁਸਾਰੀ ਪ੍ਰਬੰਧ ਸਿਰਜਿਆ ਜਾ ਸਕੇ। ਪਾਰਟੀ ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਵਲੋਂ ਜਾਰੀ ਸੂਚਨਾ ਅਨੁਸਾਰ ਕੱਲ੍ਹ 4 ਅਕਤੂਬਰ ਨੂੰ ਪਾਰਟੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿਚ ਪਾਰਟੀ ਆਗੂਆਂ ਵਲੋਂ ਅਰਦਾਸ ਕੀਤੀ ਜਾਵੇਗੀ। ਅੱਜ ਦੇ ਅਰਦਾਸ ਸਮਾਗਮ ਵਿਚ ਗੁਰਚਰਨ ਸਿੰਘ ਸਿਹਰਾ, ਪ੍ਰਕਾਸ਼ ਸਿੰਘ ਆਲਮਪੁਰ, ਐਡਵੋਕੇਟ ਰ ਵਿੰਦਰ ਸਿੰਘ ਸ਼ਾਹਪੁਰ, ਚਰਨਜੀਤ ਸਿੰਘ ਮਦੀ, ਮਧੂਪਾਲ ਸਿੰਘ ਗੋਗਾ, ਹਰਜੀਤ ਸਿੰਘ ਭੰਗੂ, ਤੀਰ ਸਿੰਘ, ਕਰਨਵੀਰ ਸਿੰਘ, ਜਗਰੂਪ ਸਿੰਘ, ਹਰਮਨ ਸਿੰਘ, ਤਜਿੰਦਰ ਸਿੰਘ ਸ਼ੱਕੂ ਗਰੋਵਰ, ਪ੍ਰੀਤਮ ਸਿੰਘ, ਜਥੇਦਾਰ ਸ਼ਮਸ਼ੇਰ ਸਿੰਘ, ਸ੍ਰੀ ਚੰਦਰਭਾਨ ਗਾਭਾ ਅਤੇ ਜਗਜੀਤ ਸਿੰਘ ਕੋਹਲੀ ਦਫ਼ਤਰ ਸਕੱਤਰ ਸਮੇਤ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ।