ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸੀਨੀ: ਆਗੂ ਬੱਸੀ ਦੇ ਘਰ ਪਰਿਵਾਰ ਨੂੰ ਹੌਸਲਾ ਦੇਣ ਲਈ ਪੁੱਜੇ ਕਾਂਗਰਸ ਪ੍ਰਧਾਨ ਪਰਗਟ ਸਿੰਘ
ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)-ਧੋਖਾਧੜੀ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੇ ਗ੍ਰਹਿ ਹੋਲੀ ਸਿਟੀ ਵਿਖੇ ਅੱਜ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਪੁੱਜੇ ਜਿਨ੍ਹਾਂ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਦਿਨੇਸ਼ ਬੱਸੀ ਖਿਲਾਫ਼ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਆਪ ਸਰਕਾਰ ਕਾਂਗਰਸੀਆਂ ਨੂੰ ਝੂਠੇ ਮਾਮਲਿਆਂ ’ਚ ਫਸਾ ਰਹੀ ਹੈ।
ਅਜੀਤ ਡੈਸਕ
09-10-2026