ਸ਼ਹਿਜ਼ਾਦਾ ਨੰਦ ਕਾਲਜ ਦੇ ਵਿਦਿਆਰਥੀ ਸਤਿੰਦਰਬੀਰ ਸਿੰਘ ਨੇ ਜੂਡੋ ’ਚ ਜਿੱਤਿਆ ਸੋਨ ਤਮਗਾ
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਵਿਦਿਆਰਥੀ ਸਤਿੰਦਰਬੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੀ ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਗਏ।
ਅਜੀਤ ਡੈਸਕ
09-10-2026