09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਸਰਕੇ ਗਿੱਲਾਂ ਤੋਂ ਤਾਜੇ ਚੱਕ ਨੂੰ ਜਾਂਦੀ ਸੜਕ ਬਣਾਉਣ ਦੀ ਇਲਾਕਾ ਨਿਵਾਸੀਆਂ ਨੇ ਕੀਤੀ ਮੰਗ

ਛੇਹਰਟਾ, 8 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਬਾਸਰਕੇ ਗਿੱਲਾਂ ਦੇ ਮੇਨ ਰੋਡ ਟੀ. ਵੀ.

ਸੜਕ ਦੀ ਮਾੜੀ ਹਾਲਤ ਨੂੰ ਵਿਖਾਉਂਦੇ ਹੋਏ ਸਾਬਕਾ ਸਰਪੰਚ ਪ੍ਰੇਮ ਸਿੰਘ ਸ਼ਾਹ,ਮੈਂਬਰ ਦਿਲਬਾਗ ਸਿੰਘ,ਕਿਸਾਨ ਆਗੂ ਸ਼ਮਸ਼ੇਰ ਸਿੰਘ,ਜਰਨੈਲ ਸਿੰਘ ਆੜਤੀ,ਮੈਂਬਰ ਜਗੀਰ ਸਿੰਘ,ਸਾਬਕਾ ਸਰਪੰਚ ਤਰਸੇਮ ਸਿੰਘ ਤੇ ਹੋਰ! ਤਸਵੀਰ ਅਜੀਤ 09-10-2026
ਛੇਹਰਟਾ, 8 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਬਾਸਰਕੇ ਗਿੱਲਾਂ ਦੇ ਮੇਨ ਰੋਡ ਟੀ. ਵੀ. ਟਾਵਰ ਤੋਂ ਪਿੰਡ ਤਾਜੇ ਚੱਕ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਲੋਂ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਇਸ ਸੜਕ ਨੂੰ ਜਲਦ ਤੋਂ ਜਲਦ ਨਵੇਂ ਸਿਰਿਓਂ ਬਣਾਉਣ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਪ੍ਰੇਮ ਸਿੰਘ ਸ਼ਾਹ, ਮੈਂਬਰ ਦਿਲਬਾਗ ਸਿੰਘ, ਕਿਸਾਨ ਆਗੂ ਸ਼ਮਸ਼ੇਰ ਸਿੰਘ, ਜਰਨੈਲ ਸਿੰਘ ਆੜਤੀ, ਮੈਂਬਰ ਜਗੀਰ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਜਸਬੀਰ ਸਿੰਘ,ਕਾਲਾ ਲਹੋਰੀਆ, ਵਿੱਕੀ ਆਦ ਪਿੰਡ ਤਾਜੇ ਚੱਕ ਵਾਸੀਆਂ ਨੇ ਦੱਸਿਆ ਕਿ ਪਿੰਡ ਬਾਸਰਕੇ ਗਿੱਲਾਂ ਤੋਂ ਤਾਜੇ ਚੱਕ ਨੂੰ ਜੋੜਨ ਵਾਲੀ ਇਹ ਮੁੱਖ ਸੜਕ ਜੋ ਕਿ ਮੰਡੀ ਬੋਰਡ ਅਧੀਨ ਪੈਂਦੀ ਹੈ ਤੇ ਇਹ ਸੜਕ ਪਿਛਲੇ ਲੰਬੇ ਸਮੇਂ ਤੋਂ ਟੁੱਟ ਚੁੱਕੀ ਹੈ,ਜਿਸ ਕਾਰਨ ਸੜਕ ਵਿੱਚ ਥਾਂ-ਥਾਂ ਡੂੰਘੇ ਖੱਡੇ ਪੈ ਗਏ ਹਨ। ਇਸ ਵਜ੍ਹਾ ਨਾਲ ਰੋਜ਼ਾਨਾ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਲੋਕਾਂ ਦੇ ਐਕਸੀਡੈਂਟ ਹੁੰਦੇ ਹਨ ਤੇ ਖਾਸ ਕਰਕੇ ਰਾਤ ਦੇ ਸਮੇਂ ਅਤੇ ਮੀਂਹ ਦੇ ਦਿਨਾਂ ਵਿਚ ਦੋਪਹੀਆ ਵਾਹਨ ਚਾਲਕ ਫਿਸਲ ਕੇ ਡਿੱਗ ਰਹੇ ਹਨ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ ਤੇ ਇਸ ਮਾਰਗ ਤੋਂ ਸਕੂਲ-ਕਾਲਜ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਨੂੰ ਸਫ਼ਰ ਕਰਨ ਵਿੱਚ ਸਭ ਤੋਂ ਵੱਧ ਦਿੱਕਤ ਆਉਂਦੀ ਹੈ। ਟੁੱਟੀ ਸੜਕ ਕਾਰਨ ਵਾਹਨਾਂ ਦਾ ਵੀ ਕਾਫ਼ੀ ਨੁਕਸਾਨ ਹੁੰਦਾ ਹੈ! ਉਨਾਂ ਕਿਹਾ ਕਿ ਕਰੀਬ ਦੋ ਕੁ ਮਹੀਨੇ ਪਹਿਲਾਂ ਪ੍ਰਸ਼ਾਸਨ ਵਲੋਂ ਇਸ ਸੜਕ ਨੂੰ ਬਣਾਉਣ ਲਈ ਸੜਕ ਤੇ ਬਜਰੀ ਖਿਲਾਰ ਦਿੱਤੀ ਗਈ ਸੀ ਤੇ ਉਸ ਤੋਂ ਬਾਅਦ ਸੜਕ ਨੂੰ ਅਜੇ ਤੱਕ ਬਣਾਇਆ ਨਹੀਂ ਗਿਆ ਜਿਸ ਕਾਰਨ ਰੋਜ਼ਾਨਾ ਹੀ ਰਾਹੀ ਗਰਾਂ ਨੂੰ ਪਰੇਸ਼ਾਨੀਆਂ ਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਜਦੋਂ ਅਸੀਂ ਪ੍ਰਸ਼ਾਸਨ ਨਾਲ ਇਸ ਸੜਕ ਨੂੰ ਬਣਾਉਣ ਸਬੰਧੀ ਗੱਲ ਕਰਦੇ ਹਾਂ ਤੇ ਉਹ ਕਹਿੰਦੇ ਹਨ ਕਿ ਸਾਨੂੰ ਇਸ ਸੜਕ ਨੂੰ ਬਣਾਉਣ ਸਬੰਧੀ ਅਜੇ ਤੱਕ ਨਾ ਤਾਂ ਪੇਮੈਂਟ ਹੋਈ ਹੈ ਤੇ ਨਾ ਹੀ ਸਾਡੇ ਕੋਲ ਲੁੱਕ ਹੈ, ਜਿਸ ਕਾਰਨ ਸੜਕ ਬਣਾਉਣ ਵਿੱਚ ਸਮੱਸਿਆ ਆ ਰਹੀ ਹੈ! ਇਲਾਕੇ ਦੇ ਲੋਕਾਂ ਅਤੇ ਮੋਹਤਬਰਾਂ ਨੇ ਹਲਕਾ ਅਟਾਰੀ ਦੇ ਵਿਧਾਇਕ ਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸੜਕ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ ।
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਲੋਬਲ ਪੱਧਰ ’ਤੇ ਮਾਣ ਹਾਸਿਲ ਕੀਤਾ ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਕਿੱਕ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।