ਕੀਨੀਆ ’ਚ ਹੋਏ ਅੰਤਰਰਾਸ਼ਟਰੀ ਮਹਿਲਾ ਅਧਿਆਤਮਿਕ ਸੇਵਾ ਸੰਮੇਲਨ ’ਚ ਭਾਗ ਲੈਣ ਵਾਲੀਆਂ 10 ਵਿਦਿਆਰਥਣਾਂ ਨੂੰ ਧਾਮੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੀਆਂ 10 ਵਿਦਿਆਰਣਾਂ, ਜਿਨ੍ਹਾਂ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ ਵਲੋਂ ਕੀਨੀਆ ਵਿਖੇ ਕਰਵਾਏ ਗਏ ਅੰਤਰ ਰਾਸ਼ਟਰੀ ਮਹਿਲਾ ਅਧਿਆਤਮਿਕ ਸੇਵਾ ਸੰਮੇਲਨ ਵਿਚ ਭਾਗ ਲਿਆ, ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵਿੱਚੋਂ ਇਨ੍ਹਾਂ 10 ਵਿਦਿਆਰਥਣਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ ਦੀ ਅਗਵਾਈ ਵਿਚ ਉਕਤ ਸਮਾਗਮ ਵਿਚ ਸ਼ਮੂਲੀਅਤ ਕੀਤੀ ਸੀ।
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੀਆਂ 10 ਵਿਦਿਆਰਣਾਂ, ਜਿਨ੍ਹਾਂ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ ਵਲੋਂ ਕੀਨੀਆ ਵਿਖੇ ਕਰਵਾਏ ਗਏ ਅੰਤਰ ਰਾਸ਼ਟਰੀ ਮਹਿਲਾ ਅਧਿਆਤਮਿਕ ਸੇਵਾ ਸੰਮੇਲਨ ਵਿਚ ਭਾਗ ਲਿਆ, ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵਿੱਚੋਂ ਇਨ੍ਹਾਂ 10 ਵਿਦਿਆਰਥਣਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ ਦੀ ਅਗਵਾਈ ਵਿਚ ਉਕਤ ਸਮਾਗਮ ਵਿਚ ਸ਼ਮੂਲੀਅਤ ਕੀਤੀ ਸੀ। ਇਸ ਨਾਲ ਸਿੱਖ ਵਿਦਿਆਰਥਣਾਂ ਨੂੰ ਇੰਟਰਫੇਥ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਗੁਰਮਤਿ ਜੀਵਨ ਜਾਚ ਤੋਂ ਇਲਾਵਾ ਵਿਸ਼ਵ ਪੱਧਰ ਦੀਆਂ ਸਿੱਖ ਸ਼ਖ਼ਸੀਅਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣ ਲਈ ਗੁਰਮਤਿ ਅਨੁਸਾਰੀ ਵਾਤਾਵਰਣ ਸਿਰਜਣ ਦਾ ਯਤਨ ਕੀਤਾ ਗਿਆ। ਵਿਦਿਆਰਥਣਾਂ ਦੇ ਸਨਮਾਨ ਮੌਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦਾ ਮਕਸਦ ਵਿਦਿਆ ਵਿਚ ਨਿਪੁੰਨ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਗੁਰਮਤਿ ਅਨੁਸਾਰ ਜੀਵਨ ਜਾਂਚ ਸਿਖਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਵੱਲੋਂ ਕੀਨੀਆ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਓ.ਐਸ.ਡੀ. ਸਤਿਬੀਰ ਸਿੰਘ ਧਾਮ, ਸੁਖਮਿੰਦਰ ਸਿੰਘ ਤੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼ਖਸੀਅਤਾਂ ਵੀ ਹਾਜਰ ਸਨ।