ਸ੍ਰੀ ਅਨੰਦਪਰ ਸਾਹਿਬ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਮੁੜ ਦੁਹਰਾਇਆ
ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦਿੱਤਾ ਯਾਦ ਪੱਤਰ
ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)¬ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਦੀ ਅਗਵਾਈ ਵੱਖ ਵੱਖ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੁਸਾਇਟੀਆਂ ਦੇ ਆਗੂਆਂ ਅਤੇ ਨੁਮਾਇਦਿਆਂ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਜਿਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਯਾਦ ਪੱਤਰ ਸੌਂਪ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੰਗ ਨੂੰ ਮੁੜ ਦੁਹਰਾਇਆ ਗਿਆ। ਇਸ ਉਪਰੰਤ ਗੱਲਬਾਤ ਕਰਦੇ ਹੋਏ ਆਰਗੇਨਾਈਜੇਸ਼ਨ ਦੇ ਸਿਆਸੀ ਵਿੰਗ ਦੇ ਕੋਅਰਡੀਨੇਟਰ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਬਹਿਰੀਨ ਦੀ ਬੀਬੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਮੰਗ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 18 ਸਤੰਬਰ ਨੂੰ ਬੇਨਤੀ ਪੱਤਰ ਦਿੱਤਾ ਸੀ ਪਰ ਉਸ ਸੰਬੰਧੀ ਅੱਜ ਯਾਦ ਪੱਤਰ ਦਿੱਤਾ ਗਿਆ ਹੈ।
ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)¬ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਦੀ ਅਗਵਾਈ ਵੱਖ ਵੱਖ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੁਸਾਇਟੀਆਂ ਦੇ ਆਗੂਆਂ ਅਤੇ ਨੁਮਾਇਦਿਆਂ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਜਿਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਯਾਦ ਪੱਤਰ ਸੌਂਪ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੰਗ ਨੂੰ ਮੁੜ ਦੁਹਰਾਇਆ ਗਿਆ। ਇਸ ਉਪਰੰਤ ਗੱਲਬਾਤ ਕਰਦੇ ਹੋਏ ਆਰਗੇਨਾਈਜੇਸ਼ਨ ਦੇ ਸਿਆਸੀ ਵਿੰਗ ਦੇ ਕੋਅਰਡੀਨੇਟਰ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਬਹਿਰੀਨ ਦੀ ਬੀਬੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਮੰਗ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 18 ਸਤੰਬਰ ਨੂੰ ਬੇਨਤੀ ਪੱਤਰ ਦਿੱਤਾ ਸੀ ਪਰ ਉਸ ਸੰਬੰਧੀ ਅੱਜ ਯਾਦ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਹਿਰੀਨ ਦੀ ਬੀਬੀ ਦੇ ਬਿਆਨਾ ਦੇ ਆਧਾਰ ’ਤੇ ਜੋ ਪਰਚਾ ਦਰਜ ਹੋਇਆ ਹੈ ਉਹ ਇਕ ਵੱਖਰਾ ਕਾਨੂੰਨੀ ਮੁਦਾ ਹੈ ਜਿਸ ਦੀ ਪੰਜਾਬ ਸਰਕਾਰ ਵਲੋਂ ਪੁਲਿਸ ਤੋਂ ਪੜਤਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਬੀਬੀ ਜਿਨ੍ਹਾਂ ਦੇ ਸੀ੍ ਅਨੰਦਪੁਰ ਦੀ ਸਰਾਂ ’ਚ ਰੁਕੀ ਅਤੇ ਉਸ ਦੀ ਮਾਲੀ ਮਦਦ ਕੀਤੇ ਜਾਣਾ ਇਕ ਮੁੱਦਾ ਹੈ ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨਾਲ ਜੁੜੇ ਹਨ। ਜ਼ਿਨ੍ਹਾਂ ਦੀ ਜਾਂਚ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਜੋ ਕਮੇਟੀ ਬਣਾਈ ਗਈ ਉਹ ਕੇਵਲ ਖਾਨਾਪੂਰਤੀ ਸੀ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਸਾਬਕਾ ਸਿੱਖ ਜਸਟਿਸ ਤੋਂ ਪੜਤਾਲ ਕਰਵਾਈ ਜਾਣੀ ਹੈ। ਇਸ ਸਬੰਧੀ ਵਿਚ ਆਰਗੇਨਾਈਜੇਸ਼ਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ ਆਪਣੇ ਕੋਲ ਜੋ ਸਬੂਤ ਹੈ ਉਹ ਸੌਂਪਣਗੇ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੱੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵਲੋਂ ਉਨ੍ਹਾਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ 10 ਦਿਨਾਂ ਅੰਦਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਾਉਣ ਦਾ ਭਰੋਸਾ ਦਿੱਤਾ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਉਕਤ ਮਾਮਲੇ ਸੰਬੰਧੀ ਬੀਬੀ ਰੂਪ ਕੌਰ ਨੂੰ ਜੇਕਰ ਉਨ੍ਹਾਂ ਦੇ ਸਹਿਯੋਗ ਦੀ ਲੋੜ ਹੋਵੇਗੀ ਤਾਂ ਉਹ ਉਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ। ਇਸ ਮੌਕੇ ਭਾਈ ਭੁਪਿੰਦਰ ਸਿੰਘ 6 ਜੂਨ, ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸੁਬੇਗ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ ਸਿੱਖ ਤਾਲਮੇਲ ਕਮੇਟੀ, ਗੁਰਦੀਪ ਸਿੰਘ, ਗੁ: ਸ੍ਰੀ ਗੁਰੂ ਨਾਨਕ ਦੇਵ ਲੁਧਿਆਣਾ, ਪਰਮਪਾਲ ਸਿੰਘ ਸਭਰਾ , ਹਰਜੋਤ ਸਿੰਘ, ਗੁਰਸਾਹਿਬ ਸਿੰਘ, ਭਰਪੂਰ ਸਿੰਘ ਧਾਂਦਰਾ ਜਨ: ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ, ਅਮਰਜੀਤ ਸਿੰਘ ਕ੍ਰਿਸ਼ਨਪੁਰਾਂ, ਅਵਤਾਰ ਸਿੰਘ ਭਾਈ ਰੂਪਾ, ਕੁਲਵਿੰਦਰ ਸਿੰਘ ਚੀਮਾ, ਸਤਨਾਮ ਸਿੰਘ , ਅਜੈਪਾਲ ਸਿੰਘ ਮੀਰਾਂਕੋਟ ਆਦਿ ਮੌਜੂਦ ਸਨ।