ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਪਿੰਡ ਸਾਂਘਣਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
ਛੇਹਰਟਾ, 11 ਅਕਤੂਬਰ (ਪੱਤਰ ਪ੍ਰੇਰਕ)-ਇਤਿਹਾਸਕ ਨਗਰ ਸਾਂਘਣਾ ਵਿਖੇ ਸ਼ਹੀਦ ਬਾਬਾ ਬੁਲਾਕਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਤੇ ਕਮੇਟੀ ਮੈਂਬਰਾ ਦੀ ਦੇਖ ਰੇਖ ਹੇਠ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 10 ਤੇ 11 ਅਕਤੂਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਲਾਨਾ ਜੋੜ ਮੇਲੇ ਸੰਬੰਧੀ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ ਤੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਸੁਖਜੀਤ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਢਾਡੀ ਗਿਆਨੀ ਸੁਰਜੀਤ ਸਿੰਘ ਵਾਰਸ ਜਲੰਧਰ ਵਾਲੇ ਬੀਬੀ ਰਣਧੀਰ ਕੌਰ ਖਾਲਸਾ ਤੇ ਭਾਈ ਸੰਦੀਪ ਸਿੰਘ ਚੰਦਨ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਭਾਈ ਗੁਰਕੀਰਤ ਸਿੰਘ ਐੱਮ.
ਛੇਹਰਟਾ, 11 ਅਕਤੂਬਰ (ਪੱਤਰ ਪ੍ਰੇਰਕ)-ਇਤਿਹਾਸਕ ਨਗਰ ਸਾਂਘਣਾ ਵਿਖੇ ਸ਼ਹੀਦ ਬਾਬਾ ਬੁਲਾਕਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਤੇ ਕਮੇਟੀ ਮੈਂਬਰਾ ਦੀ ਦੇਖ ਰੇਖ ਹੇਠ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 10 ਤੇ 11 ਅਕਤੂਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਲਾਨਾ ਜੋੜ ਮੇਲੇ ਸੰਬੰਧੀ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ ਤੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਸੁਖਜੀਤ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਢਾਡੀ ਗਿਆਨੀ ਸੁਰਜੀਤ ਸਿੰਘ ਵਾਰਸ ਜਲੰਧਰ ਵਾਲੇ ਬੀਬੀ ਰਣਧੀਰ ਕੌਰ ਖਾਲਸਾ ਤੇ ਭਾਈ ਸੰਦੀਪ ਸਿੰਘ ਚੰਦਨ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਭਾਈ ਗੁਰਕੀਰਤ ਸਿੰਘ ਐੱਮ. ਏ. ਭਾਈ ਲਖਬੀਰ ਸਿੰਘ ਮਸਤ ਆਦਿ ਦੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਸਾਲਾਨਾ ਜੋੜ ਮੇਲੇ ਮੌਕੇ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਬਾਬਾ ਅਵਤਾਰ ਸਿੰਘ ਧੱਤਲ ਆਦੇ ਨਤਮਸਤਕ ਹੋਏ ਤੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ,ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਤੇ ਮੈਂਬਰਾਂ ਵਲੋਂ ਸਾਲਾਨਾ ਜੋੜ ਮੇਲੇ ਮੌਕੇ ਆਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕਿ ਸਨਮਾਨਿਤ ਕੀਤਾ ਗਿਆ। ਸਾਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਦੇ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਮੇਲੇ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਹੈਡ ਗ੍ਰੰਥੀ ਬਾਬਾ ਸੁਬੇਗ ਸਿੰਘ,ਪ੍ਰਧਾਨ ਗੁਰਜੀਤ ਸਿੰਘ,ਗੁਰਦੇਵ ਸਿੰਘ,ਭੁਪਿੰਦਰ ਸਿੰਘ ਸੈਕਟਰੀ,ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬੱਬੀ,ਸਤਨਾਮ ਸਿੰਘ ਮੈਂਬਰ,ਸਰਪੰਚ ਗੁਰਪ੍ਰੀਤ ਸਿੰਘ,ਸਾਬਕਾ ਸਰਪੰਚ ਬਲਕਾਰ ਸਿੰਘ ਸਾਂਘਣਾ,ਅੰਮ੍ਰਿਤਪਾਲ ਸਿੰਘ,ਜਗਜੀਤ ਸਿੰਘ,ਕਸ਼ਮੀਰ ਸਿੰਘ,ਸੁਖਵਿੰਦਰ ਸਿੰਘ,ਸਕੱਤਰ ਸਿੰਘ ਗੁਰਵੇਲ ਸਿੰਘ,ਬਲਜਿੰਦਰ ਸਿੰਘ ਜਸਬੀਰ ਸਿੰਘ,ਭੁਪਿੰਦਰ ਸਿੰਘ ਸੁਖਦੇਵ ਸਿੰਘ,ਅਵਤਾਰ ਸਿੰਘ ਆਦਿ ਹਾਜਰ ਸਨ। 11 ਏਐੱਸਆਰ76