ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਅਨੰਦ ਵਿਹਾਰ ਝਬਾਲ ਰੋਡ ਵਿਖੇ ਸਜਾਏ ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਾਈਆਂ ਗੁਰਮਤਿ ਵਿਚਾਰਾਂ
ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਅਨੰਦ ਵਿਹਾਰ ਝਬਾਲ ਰੋਡ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਤੇ ਸ਼ਬਦ ਵਿਚਾਰਾਂ ਸਰਵਨ ਕਰਾਉਂਦਿਆਂ ਕਿਹਾ ਕਿ ਸਤਿਗੁਰੂ ਨਾਮ ਦੇ ਦਾਤੇ ਹਨ ਤੇ ਸਤਿਗੁਰੂ ਦੇ ਲੜ ਲੱਗੇ ਬਿਨ੍ਹਾਂ ਭਗਤੀ ਨਹੀਂ ਹੋ ਸਕਦੀ।
ਅਜੀਤ ਡੈਸਕ
13-10-2026