14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ. ਸ. ਸ. ਸਕੂਲ ਜਗਦੇਵ ਕਲਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

ਜਗਦੇਵ ਕਲਾਂ, 13 ਅਕਤੂਬਰ(ਸ਼ਰਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਸਕੂਲ ਇੰਚਾਰਜ ਪਰਮਜੀਤ ਕੌਰ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 14-10-2026
ਜਗਦੇਵ ਕਲਾਂ, 13 ਅਕਤੂਬਰ(ਸ਼ਰਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਸਕੂਲ ਇੰਚਾਰਜ ਪਰਮਜੀਤ ਕੌਰ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਪ੍ਰੀਖਿਆਵਾਂ ਅਤੇ ਸਕੂਲ ਵਿਚ ਚੱਲ ਰਹੀਆਂ ਵੱਖ-ਵੱਖ ਸਿੱਖਿਆ ਤੇ ਭਲਾਈ ਸੰਬੰਧੀ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮਿਲਣੀ ਦੌਰਾਨ ਸਤੰਬਰ ਪ੍ਰੀਖਿਆਵਾਂ, ਸੀ.ਬੀ.ਕਿਊ., ਬਿਜ਼ਨਸ ਬਲਾਸਟਰ, ਮਿਸ਼ਨ ਸਮਰੱਥ, ਡਾਰਸਲ, ਕਰੀਅਰ ਕਾਊਂਸਲਿੰਗ, ਵਜ਼ੀਫ਼ਾ ਯੋਜਨਾਵਾਂ, ਸਾਥੀ ਐਪ, ਯੁੱਧ ਨਸ਼ਿਆਂ ਵਿਰੁੱਧ ਅਤੇ ਮਾਈਂਡਫੁਲਨੈੱਸ ਵਰਗੇ ਵਿਸ਼ਿਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਬੰਧਨ ਕਮੇਟੀ (ਐੱਸ.ਐੱਮ.ਸੀ.) ਦੇ ਚੇਅਰਮੈਨ ਅਤੇ ਹੋਰ ਮੈਂਬਰ ਵੀ ਹਾਜ਼ਰ ਰਹੇ। ਸਕੂਲ ਇੰਚਾਰਜ ਪਰਮਜੀਤ ਕੌਰ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਵਿਚ ਸਕੂਲ ਦੇ ਨਾਲ-ਨਾਲ ਮਾਪਿਆਂ ਦੀ ਭੂਮਿਕਾ ਵੀ ਅਹਿਮ ਹੈ। ਮਾਪਿਆਂ ਨੇ ਸਕੂਲ ਦੇ ਪ੍ਰਬੰਧ ਅਤੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਸਕੂਲ ਦੀ ਤਰੱਕੀ ਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਚੰਦਰ ਮੋਹਨ ਗੁਪਤਾ, ਗੁਰਵਿੰਦਰ ਸਿੰਘ, ਸੁਖਰਾਜ ਸਿੰਘ, ਬਲਤੇਜ ਸਿੰਘ, ਨਿਰਮਲ ਸਿੰਘ, ਵਿਕਾਸ ਨੇਬ, ਵਿਸ਼ਾਲ ਮਸੀਹ, ਰਿਤੂ ਸ਼ਰਮਾ, ਵਰਿੰਦਰ ਕੌਰ, ਅਮਨਦੀਪ ਕੌਰ, ਰਾਜਵੰਤ ਕੌਰ, ਜਸਪ੍ਰੀਤ ਕੌਰ, ਰਿੰਪਲ ਚੌਧਰੀ, ਮਨਵੀਤ ਕੌਰ, ਸਿਮਰਜੀਤ ਕੌਰ, ਰਵਜੋਤ ਕੌਰ, ਸੈਫ਼ੀ ਮਹੇਸ਼ਵਰੀ, ਸੁਖਜਿੰਦਰ ਕੌਰ, ਨਾਜ਼ੀਆ ਜੇਮਜ਼, ਸਤਨਾਮ ਸਿੰਘ ਅਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦੇਵੇ ਅਸਤੀਫਾ – ਮਜੀਠੀਆ ਅਗਲੀ ਖ਼ਬਰ ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਬਾਰੀ ਮਾਮਲੇ ’ਚ ਫਰਾਰ ਮੁਲਜ਼ਮ ਬਲਜੀਤ ਸਿੰਘ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।