14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਵਨ ਹੈਲਥ ਸਾਲਾਨਾ ਕਾਨਫਰੰਸ-2026’

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋ. (ਡਾ.)

ਕਾਨਫਰੰਸ ਦੌਰਾਨ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ, ਪ੍ਰੋ. (ਡਾ.) ਕੇ. ਕੇ. ਪਾਂਡੇ, ਪ੍ਰੋ. (ਡਾ.) ਵਸੁਧਾ ਸਾਂਬਿਆਲ, ਡਾ. ਬੀਰੇਂਦਰ ਕੁਮਾਰ ਯਾਦਵ ਅਤੇ ਹੋਰ। ਤਸਵੀਰ : ਨਿਰਮਲ ਸਟੂਡੀਓ 14-10-2026
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ‘ਵਨ ਹੈਲਥ ਸਾਲਾਨਾ ਕਾਨਫਰੰਸ-2026’ ਕਰਵਾਈ ਗਈ। ਜਿਸ ਦੇ ਉਦਘਾਟਨੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ, ਡੀਨ ਅਕਾਦਮਿਕ ਮਾਮਲੇ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਪਹਿਲਾਂ ਕਾਨਫ਼ਰੰਸ ਦੇ ਕੋਆਰਡੀਨੇਟਰ ਡਾ. ਸੁਰੇਸ਼ ਸਿੰਘ ਯਾਦਵ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਕਾਨਫਰੰਸ ਦੀ ਐਬਸਟਰੈਕਟ ਪੁਸਤਕ ਵੀ ਜਾਰੀ ਕੀਤੀ ਗਈ। ਇਸ ਮੌਕੇ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ, ਪ੍ਰੋ. (ਡਾ.) ਕੇ. ਕੇ. ਪਾਂਡੇ, ਕਾਨਫਰੰਸ ਸਲਾਹਕਾਰ ਅਤੇ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਪ੍ਰੋ. (ਡਾ.) ਵਸੁਧਾ ਸਾਂਬਿਆਲ, ਕਾਨਫਰੰਸ ਸਲਾਹਕਾਰ ਅਤੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਦੀ ਡਾਇਰੈਕਟਰ, ਡਾ. ਬੀਰੇਂਦਰ ਕੁਮਾਰ ਯਾਦਵ, ਨੈਸ਼ਨਲ ਡਾਇਰੈਕਟਰ, ਓਹੀਓ ਮੌਜੂਦ ਸਨ। ਸਮਾਗਮ ਦੌਰਾਨ ਡਾ. ਨਿਤਿਕਾ ਕਪੂਰ ਅਤੇ ਡਾ. ਜਸਵੀਨ ਕੌਰ ਨੂੰ ਉਨ੍ਹਾਂ ਦੇ ਹੌਸਲੇ, ਦ੍ਰਿੜ੍ਹ ਇਰਾਦੇ ਅਤੇ ਹਾਂ-ਪੱਖੀ ਸੋਚ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੋ. (ਡਾ.) ਕੇ. ਕੇ. ਪਾਂਡੇ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ, ਡਾ. ਨਰੇਸ਼ ਕੁਮਾਰ ਸਿੰਘ ਨੂੰ ਓਹੀਓ ਫੈਲੋ ਐਵਾਰਡ, ਡਾ. ਓ. ਪੀ. ਸਿੰਘ ਨੂੰ ਵਨ ਹੈਲਥ ਐਮਰਜਿੰਗ ਰਿਸਰਚਰ ਐਵਾਰਡ ਅਤੇ ਡਾ. ਰਾਸ਼ੀ ਸ਼ਰਮਾ ਨੂੰ ਯੰਗ ਸਾਇੰਟਿਸਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਾਨਫਰੰਸ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਭਾਗੀਦਾਰਾਂ ਨੂੰ ਅੱਠ ਪੁਰਸਕਾਰ ਪ੍ਰਦਾਨ ਕੀਤੇ ਗਏ, ਜਿਨ੍ਹਾਂ ਵਿਚ ਦੋ ਮੌਖਿਕ ਪੇਸ਼ਕਾਰੀਆਂ ਅਤੇ ਛੇ ਪੋਸਟਰ ਪੇਸ਼ਕਾਰੀਆਂ ਲਈ ਸਨ।ਇਹ ਪੁਰਸਕਾਰ ਪ੍ਰੋ. (ਡਾ.) ਕਮਲੇਸ਼ ਗੁਲੇਰੀਆ, ਪ੍ਰੀਖਿਆਵਾਂ ਦੇ ਕੰਟਰੋਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰਦਾਨ ਕੀਤੇ ਗਏ ਅਤੇ ਜੇਤੂਆਂ ਦੇ ਨਾਵਾਂ ਦਾ ਐਲਾਨ ਡਾ. ਸੁਰੇਸ਼ ਸਿੰਘ ਯਾਦਵ ਨੇ ਕੀਤਾ।
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ਦੀ 22ਵੀਂ ਵਰ੍ਹੇਗੰਢ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਹੋਵੇਗਾ ਸਮਾਗਮ ਅਗਲੀ ਖ਼ਬਰ ਪੰਜਾਬੀ ਅਧਿਐਨ ਸਕੂਲ ਵਲੋਂ ਅੰਮ੍ਰਿਤਸਰ ਦੇ 450 ਸਾਲਾ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।