ਸਵਰਨਕਾਰਾਂ ਦੇ ਵਫ਼ਦ ਨੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 15 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਦੀ ਅਗਵਾਈ ’ਚ ਸਵਰਨਕਾਰਾਂ ਦਾ ਵਫ਼ਦ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ। ਇਸ ਮੌਕੇ ਪ੍ਰਧਾਨ ਅਸ਼ਵਨੀ ਨਾਮੇਸ਼ਾਹ ਨੇ ਪੁਲਿਸ ਕਮਿਸ਼ਨਰ ਨਾਲ ਸ਼ਹਿਰ ’ਚ ਕਾਨੂੰਨ ਵਿਵਸਥਾ ਸੰਬੰਧੀ ਗੰਭੀਰ ਵਿਚਾਰ ਚਰਚਾ ਵੀ ਕੀਤੀ।
ਅਜੀਤ ਡੈਸਕ
16-10-2026