18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡਾ. ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 110 ਕਿੱਲੋ ਵਜ਼ਨੀ ਬਜ਼ੁਰਗ ਮਹਿਲਾ ਦੇ 20 ਮਿੰਟ ਵਿਚ ਸਫਲਤਾਪੂਰਵਕ ਦੋਵੇਂ ਗੋਡੇ ਬਦਲੇ

ਅੰਮ੍ਰਿਤਸਰ, 17 ਅਕਤੂਬਰ (ਵਿ:ਪ੍ਰ)-ਰਣਜੀਤ ਹਸਪਤਾਲ ਪੁਤਲੀਘਰ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ: ਰਣਜੀਤ ਸਿੰਘ ਵਲੋਂ ਮੋਗਾ ਨਿਵਾਸੀ 110 ਕਿੱਲੋ ਵਜ਼ਨੀ 65 ਸਾਲਾਂ ਬਜ਼ੁਰਗ ਮਹਿਲਾ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ । ਇਸ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਰਣਜੀਤ ਨੇ ਦੱਸਿਆ ਕਿ ਇਹ ਬਜ਼ੁਰਗ ਮਹਿਲਾ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ।

ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ 18-10-2026
ਅੰਮ੍ਰਿਤਸਰ, 17 ਅਕਤੂਬਰ (ਵਿ:ਪ੍ਰ)-ਰਣਜੀਤ ਹਸਪਤਾਲ ਪੁਤਲੀਘਰ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ: ਰਣਜੀਤ ਸਿੰਘ ਵਲੋਂ ਮੋਗਾ ਨਿਵਾਸੀ 110 ਕਿੱਲੋ ਵਜ਼ਨੀ 65 ਸਾਲਾਂ ਬਜ਼ੁਰਗ ਮਹਿਲਾ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ । ਇਸ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਰਣਜੀਤ ਨੇ ਦੱਸਿਆ ਕਿ ਇਹ ਬਜ਼ੁਰਗ ਮਹਿਲਾ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਉਕਤ ਮਹਿਲਾ ਨੇ ਹੱਡੀਆਂ ਅਤੇ ਜੋੜ ਬਦਲਣ ਦੇ ਕਈ ਮਾਹਿਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਉਸ ਦੇ ਗੋਡਿਆਂ ਦਾ ਇਲਾਜ ਕਰਨ ਲਈ ਹਾਮੀ ਨਹੀਂ ਭਰੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਮਹਿਲਾ ਨੇ ਉਨ੍ਹਾਂ ਕੋਲ ਜਾਂਚ ਕਰਵਾਉਣ ਲਈ ਆਈ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੀ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬਜ਼ੁਰਗ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 110 ਕਿੱਲੋ ਵਜ਼ਨੀ 65 ਸਾਲਾਂ ਬਜ਼ੁਰਗ ਮਹਿਲਾ ਚਰਨਜੀਤ ਕੌਰ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਉਕਤ ਬਜ਼ੁਰਗ ਮਹਿਲਾ ਨੂੰ ਇਕ ਦਿਨ ਹਸਪਤਾਲ ‘ਚ ਰੱਖਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ। ਹੁਣ ਉਕਤ ਬਜ਼ੁਰਗ ਮਹਿਲਾ ਆਮ ਵਾਂਗ ਤੁਰ ਫਿਰ ਸਕਦੀ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬਿਨਾਂ ਕਿਸੇ ਤਕਲੀਫ਼ ਤੋਂ ਕਰ ਰਹੀ ਹੈ। ਡਾ. ਰਣਜੀਤ ਨੇ ਮਹਿਲਾ ਸਰਜਰੀ ਕਰਵਾਉਣ ਤੋਂ ਦੱਸਿਆ ਕਿ ਉਕਤ ਬਜ਼ੁਰਗ ਇਕ ਮਹੀਨਾ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਪਈ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਗਹਿਰੀ ਮੰਡੀ ਵਿਚ ਮੁੜ ਚੱਲੀਆਂ ਗੋਲੀਆਂ, ਨੌਜਵਾਨ ਦੇ ਪੈਰ ਵਿਚ ਲੱਗੀ ਗੋਲੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕੈਮੀਕਲ ਫੈਕਟਰੀ ’ਚ ਛਾਪੇਮਾਰੀ 4,000 ਬੈਗ ਜ਼ਬਤ, ਐੱਫ.ਆਈ.ਆਰ. ਦਰਜ, ਦੋ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।