18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੇਵਾ ਕੇਂਦਰ ਨੰਗਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਸਿੱਧੂਪੁਰ ਰੋਸ ਧਰਨਾ

ਵੇਰਕਾ, 17 ਅਕਤੂਬਰ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਸੇਵਾ ਕੇਂਦਰ ਨੰਗਲੀ ਵਿਖੇ ਸੇਵਾ ਕੇਂਦਰ ਪ੍ਰਸ਼ਾਸਨ ਖ਼ਿਲਾਫ਼ ਧਰਨਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਪੀੜਤ ਵਿਕਰਮਜੀਤ ਸਿੰਘ ਜਨਮ ਸਰਟੀਫਿਕੇਟ ਦੀ ਦਰੁਸਤੀ ਕਰਵਾਉਣ ਲਈ ਪਿਛਲੇ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ ਸੇਵਾ ਕੇਂਦਰ ਦੇ ਚੱਕਰ ਕੱਟ ਰਿਹਾ ਹੈ, ਪਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਵਲੋਂ ਉਸ ਨੂੰ ਬਿਨਾਂ ਵਜ੍ਹਾ ਖਜਲ-ਖੁਆਰ ਕੀਤਾ ਜਾ ਰਿਹਾ ਸੀ।

ਅਜੀਤ ਡੈਸਕ 18-10-2026
ਵੇਰਕਾ, 17 ਅਕਤੂਬਰ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਸੇਵਾ ਕੇਂਦਰ ਨੰਗਲੀ ਵਿਖੇ ਸੇਵਾ ਕੇਂਦਰ ਪ੍ਰਸ਼ਾਸਨ ਖ਼ਿਲਾਫ਼ ਧਰਨਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਪੀੜਤ ਵਿਕਰਮਜੀਤ ਸਿੰਘ ਜਨਮ ਸਰਟੀਫਿਕੇਟ ਦੀ ਦਰੁਸਤੀ ਕਰਵਾਉਣ ਲਈ ਪਿਛਲੇ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ ਸੇਵਾ ਕੇਂਦਰ ਦੇ ਚੱਕਰ ਕੱਟ ਰਿਹਾ ਹੈ, ਪਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਵਲੋਂ ਉਸ ਨੂੰ ਬਿਨਾਂ ਵਜ੍ਹਾ ਖਜਲ-ਖੁਆਰ ਕੀਤਾ ਜਾ ਰਿਹਾ ਸੀ। ਕਿਸਾਨ ਆਗੂਆਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੇਵਾ ਕੇਂਦਰ ਨੰਗਲੀ ਵਿਖੇ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੀ ਸੂਚਨਾ ਮਿਲਦਿਆਂ ਹੀ ਸੇਵਾ ਕੇਂਦਰ ਅੰਮ੍ਰਿਤਸਰ ਦੇ ਇੰਚਾਰਜ ਗੁਰਦੇਵ ਸਿੰਘ ਨੇ ਕਿਸਾਨ ਆਗੂਆਂ ਨਾਲ ਫੋਨ ਰਾਹੀਂ ਗੱਲਬਾਤ ਦਾ ਸਿਲਸਿਲਾ ਸ਼ੁਰੂ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਂਦੇ ਸੋਮਵਾਰ ਤੱਕ ਵਿਕਰਮਜੀਤ ਸਿੰਘ ਵਲੋਂ ਅਪਲਾਈ ਕੀਤਾ ਜਨਮ ਸਰਟੀਫਿਕੇਟ ਦਰੁਸਤ ਕਰਕੇ ਦੇ ਦਿੱਤਾ ਜਾਵੇਗਾ। ਸੇਵਾ ਕੇਂਦਰ ਇੰਚਾਰਜ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। 17 ਏਐਸਆਰ32
ਪਿਛਲੀ ਖ਼ਬਰ ਕਮਿਸ਼ਨਰ ਲਾਹੌਰ ਡਿਵੀਜ਼ਨ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਨਵੇਂ ਨਿਯੁਕਤ ਅਧਿਆਪਕਾਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।