ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁ: ਸੰਤ ਐਵੀਨਿਊ ਵਿਖੇ ਸਜਾਇਆ
ਅੰਮ੍ਰਿਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਤੇ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਗੁ: ਸੰਤ ਐਵੀਨਿਊ ਨੇੜੇ ਅਲਫਾ ਵੰਨ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਮੌਕੇ ’ਤੇ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਰਾਜਿੰਦਰਪਾਲ ਸਿੰਘ ਲੁਧਿਆਣੇ ਵਾਲਿਆਂ ਦੇ ਜਥਿਆ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।
ਅੰਮ੍ਰਿਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਤੇ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਗੁ: ਸੰਤ ਐਵੀਨਿਊ ਨੇੜੇ ਅਲਫਾ ਵੰਨ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਮੌਕੇ ’ਤੇ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਰਾਜਿੰਦਰਪਾਲ ਸਿੰਘ ਲੁਧਿਆਣੇ ਵਾਲਿਆਂ ਦੇ ਜਥਿਆ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗਿਆਨੀ ਗੁਰਜਿੰਦਰ ਸਿੰਘ ਹੈੱਡ ਗ੍ਰੰਥੀ ਗੁ: ਸ੍ਰੀ ਫਤਹਿਗੜ੍ਹ ਸਾਹਿਬ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ: ਲਾਲ ਸਿੰਘ ਅਤੇ ਪ੍ਰਚਾਰਕ ਸੁਖਬੀਰ ਸਿੰਘ ਵਲੋਂ ਰਾਗੀ ਜਥਿਆਂ , ਕਥਾ ਵਾਚਕਾਂ ਅਤੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਕਮੇਟੀ ਵਲੋਂ ਭਾਈ ਹਰਪ੍ਰੀਤ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਭਾਈ ਗੁਰਮੇਲ ਸਿੰਘ ਵਲੋਂ ਮੈਨੇਜ਼ਰ ਲਾਲ ਸਿੰਘ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਗੁਰੂ ਕੇ ਲੰਗਰ ਅਟੁਟ ਵਰਤਾਏ ਗਏ। ਅੱਜ ਦਾ ਸਮਾਗਮ ਮਿਤੀ : 19 ਅਕਤੂਬਰ 2026 ਸਮਾਂ : ਸ਼ਾਮ 7.00 ਵਜੇ ਤੋਂ 9.45 ਵਜੇ ਅਸਥਾਨ : ਗੁਰਦੁਆਰਾ ਸਾਹਿਬ ਪੁਲਿਸ ਕਾਲੋਨੀ ਨੇੜੇ ਪਟਵਾਰਖਾਨਾ ਅਜਨਾਲਾ ਰੋਡ।