20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਧਿਆਪਕ ਜਥੇਬੰਦੀਆਂ ਵਲੋਂ 21 ਦੀ ਸਮੂਹਿਕ ਛੁੱਟੀ ਦਾ ਨੋਟਿਸ ਡੀ.ਐਸ.ਈ. ਪੰਜਾਬ ਨੂੰ ਭੇਜਿਆ ਭਲਕੇ ਸਮੂਹਿਕ ਤੌਰ ’ਤੇ ਕਰਨਗੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਨੂੰ ਲਾਗੂ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋ ਸੁੱਚਾ ਸਿੰਘ ਟਰਪਈ, ਅਸ਼ਵਨੀ ਅਵਸਥੀ, ਸੁਖਵਿੰਦਰ ਸਿੰਘ ਮਾਨ, ਰਾਕੇਸ਼ ਕੁਮਾਰ ਦੀ ਅਗਵਾਈ ਵਿੱਚ 21 ਅਕਤੂਬਰ, ਦਿਨ ਬੁੱਧਵਾਰ ਨੂੰ ਸਮੂਹਿਕ ਛੁੱਟੀ ਲੈਣ ਸਬੰਧੀ ਨੋਟਿਸ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ. ਤੇ ਸੈ.

ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਨੂੰ ਲਾਗੂ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋ ਸੁੱਚਾ ਸਿੰਘ ਟਰਪਈ, ਅਸ਼ਵਨੀ ਅਵਸਥੀ, ਸੁਖਵਿੰਦਰ ਸਿੰਘ ਮਾਨ, ਰਾਕੇਸ਼ ਕੁਮਾਰ ਦੀ ਅਗਵਾਈ ਵਿੱਚ 21 ਅਕਤੂਬਰ, ਦਿਨ ਬੁੱਧਵਾਰ ਨੂੰ ਸਮੂਹਿਕ ਛੁੱਟੀ ਲੈਣ ਸਬੰਧੀ ਨੋਟਿਸ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ. ਤੇ ਸੈ. ਸਿੱ.) ਰਾਹੀਂ ਡਾਇਰੈਕਟਰ ਸਕੂਲ ਸਿੱਖਿਆ (ਡੀ.ਐਸ.ਈ), ਪੰਜਾਬ ਨੂੰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦਾ ਫੰਡ ਨਾ ਮਿਲਣ ਕਰਕੇ ਇਹਨਾਂ ਖੇਡਾਂ ਦਾ ਬਾਈਕਾਟ ਸਬੰਧੀ ਨੋਟਿਸ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਰਾਹੀਂ ਡਾਇਰੈਕਟਰ ਸਕੂਲ ਸਿੱਖਿਆ (ਐ. ਸਿ.) ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੂੰ ਡੀ. ਆਰ. ਓ ਰਾਹੀਂ ਮੰਗ ਪੱਤਰ ਵੀ ਦਿੱਤਾ ਗਿਆ ਕਿ ਜਨਗਣਨਾ ਸਬੰਧੀ ਚੱਲ ਰਹੀ ਟ੍ਰੇਨਿੰਗ ਜੋ 21 ਅਤੇ 22 ਅਕਤੂਬਰ ਨੂੰ ਰੱਖੀ ਗਈ ਹੈ ਉਸ ਨੂੰ ਅੱਗੇ ਕੀਤਾ ਜਾਵੇ ਤਾਂ ਕਿ ਮੁਲਾਜ਼ਮ ਉਸ ਦਿਨ ਆਪਣੀ ਛੁੱਟੀ ਲੈ ਕੇ ਵੱਡੀ ਗਿਣਤੀ ਵਿੱਚ ਰੋਸ ਮੁਜ਼ਾਹਰੇ ਵਿੱਚ ਭਾਗ ਲੈ ਸਕਣ।ਅਧਿਆਪਕ ਜਥੇਬੰਦੀਆਂ ਨੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਪੰਜਾਬ ਦੇ ਸਮੂਹ ਅਧਿਆਪਕ 21 ਅਕਤੂਬਰ ਨੂੰ ਇੱਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਆਪਣੇ ਹੱਕਾਂ ਅਤੇ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਰੋਸ ਪ੍ਰਦਰਸ਼ਨ ਕਰਨਗੇ। ਇਸ ਕਾਰਵਾਈ ਦਾ ਮਕਸਦ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨਾ ਹੈ।ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਕਿ 22 ਅਕਤੂਬਰ ਨੂੰ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਵੀ ਅਧਿਆਪਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਆਪਕ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਅਤੇ ਜਥੇਬੰਦਕ ਅਨੁਸ਼ਾਸਨ ਦਾ ਪ੍ਰਗਟਾਵਾ ਕਰਦਿਆਂ ਸੰਘਰਸ਼ ਵਿਚ ਵਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਹਰਵਿੰਦਰ ਸਿੰਘ ਸੁਲਤਾਨਵਿੰਡ, ਗੁਰਬਿੰਦਰ ਸਿੰਘ ਖਹਿਰਾ, ਨਰਿੰਦਰ ਨੂਰ, ਨਵਦੀਪ ਸਿੰਘ,ਹਰਪ੍ਰੀਤ ਸਿੰਘ ਸੋਹੀਆਂ, ਰਾਜੇਸ਼ ਪ੍ਰਾਸ਼ਰ, ਗੁਰਲਾਲ ਸਿੰਘ ਸੋਹੀ, ਹਰਮਨਦੀਪ ਸਿੰਘ ਭੰਗਾਲੀ, ਉਕਾਂਰ ਸਿੰਘ, ਸੁਖਦੇਵ ਸਿੰਘ ਵੇਰਕਾ, ਨਿਰਮਲ ਸਿੰਘ, ਸੁਖਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਵੇਰਕਾ, ਰਵੀਇੰਦਰ ਪਾਲ ਸਿੰਘ, ਨਵਤੇਜ ਸਿੰਘ, ਹਰਚਰਨ ਸਿੰਘ ਸਾ਼ਹ, ਦਵਿੰਦਰ ਕੁਮਾਰ ਮੰਗੋਤਰਾ, ਦਿਨੇਸ਼ ਕੁਮਾਰ, ਮਨੀਸ਼ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਦੀ ਅੱਗ ’ਚ ਪੂਰਾ ਪੰਜਾਬ ਸੜ ਰਿਹਾ ਤੇ ਮੁੱਖ ਮੰਤਰੀ ਵਿਦੇਸ਼ ਦੇ ਦੌਰੇ ਕਰ ਰਿਹਾ- ਅੰਨਗੜ੍ਹ, ਵਡਾਲੀ, ਸੰਧੂ ਅਗਲੀ ਖ਼ਬਰ ਗੈਰੀ ਪੁਰੇਵਾਲ ਨੇ ਚੋਣ ਮੁਹਿੰਮ ’ ਚ ਲਿਆਂਦੀ ਤੇਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।