21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵੇਰਕਾ ’ਚ ਧੂਮਧਾਮ ਨਾਲ ਮਨਾਇਆ ਦੁਸਹਿਰਾ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਕੀਤੇ ਅਗਨ ਭੇਟ

ਵੇਰਕਾ, 20 ਅਕਤੂਬਰ (ਲਖਵਿੰਦਰ ਸਿੰਘ)-ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਵੇਰਕਾ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ‘ਰਾਮਾ ਕ੍ਰਿਸ਼ਨਾ ਡਰਾਮਾਂ ਟ੍ਰਿਕ ਕਲੱਬ ਵੇਰਕਾ’ ਵਲੋਂ ਕੌਂਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਗੁਰੂ ਨਾਨਕ ਸਟੇਡੀਅਮ ਵੇਰਕਾ ਦੀ ਗਰਾਊਂਡ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 21-10-2026
ਵੇਰਕਾ, 20 ਅਕਤੂਬਰ (ਲਖਵਿੰਦਰ ਸਿੰਘ)-ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਵੇਰਕਾ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ‘ਰਾਮਾ ਕ੍ਰਿਸ਼ਨਾ ਡਰਾਮਾਂ ਟ੍ਰਿਕ ਕਲੱਬ ਵੇਰਕਾ’ ਵਲੋਂ ਕੌਂਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਗੁਰੂ ਨਾਨਕ ਸਟੇਡੀਅਮ ਵੇਰਕਾ ਦੀ ਗਰਾਊਂਡ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਡਾ. ਰਾਜ ਕੁਮਾਰ ਵੇਰਕਾ ਅਤੇ ਹਲਕਾ ਪੂਰਬੀ ਦੇ ਸੰਭਾਵੀ ਉਮੀਦਵਾਰ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਆਦਮ ਕੱਦ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੌਂਸਲਰ ਨਵਦੀਪ ਸਿੰਘ ਹੁੰਦਲ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਬਚਿੱਤਰ ਸਿੰਘ ਲਾਡੀ, ਅਨਮੋਲ ਰਾਹੀਂ, ਦੀਪਕ ਸ਼ਰਮਾ ਅਤੇ ਅਨਮੋਲ ਰਾਹੀਂ ਆਦਿ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਈਰਾਨ-ਅਮਰੀਕਾ ਗੱਲਬਾਤ ’ਚ ਖੜੋਤ ਦਰਮਿਆਨ ਪਾਕਿਸਤਾਨੀ ਫ਼ੌਜ ਮੁਖੀ ਮੁਨੀਰ ਪੁੱਜੇ ਤਹਿਰਾਨ ਅਗਲੀ ਖ਼ਬਰ ਨਾਰਾਇਣਗੜ੍ਹ ਦਾਣਾ ਮੰਡੀ ਵਿਖੇ ਕਰਵਾਇਆ ਦੁਸਹਿਰਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।