21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੀ ਟੀਮ ਨੇ ਪੀ.ਏ.ਯੂ. ਦੇ ਕਿਸਾਨ ਮੇਲੇ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 20 ਅਕਤੂਬਰ (ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੇਵੀਕੇ ਨਾਗ ਕਲਾਂ ਜਹਾਂਗੀਰ ਵਿਖੇ ਲਗਾਏ ਗਏ ਕਿਸਾਨ ਮੇਲੇ ’ਚ ਸ਼ਮੂਲੀਅਤ ਕੀਤੀ ਅਤੇ ਪਸ਼ੂ ਪਾਲਣ ਅਤੇ ਪਸ਼ੂ ਚਿਕਿਤਸਾ ਨਾਲ ਸਬੰਧਿਤ ਵੱਖ-ਵੱਖ ਉਤਪਾਦਾਂ ਅਤੇ ਸਾਹਿਤ ਨੂੰ ਪ੍ਰਦਰਸ਼ਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੇਵੀਕੇ ਨਾਗ ਕਲਾਂ ਜਹਾਂਗੀਰ ਵਿਖੇ ਲਗਾਏ ਗਏ ਕਿਸਾਨ ਮੇਲੇ ’ਚ ਸ਼ਮੂਲੀਅਤ ਕੀਤੀ ਅਤੇ ਪਸ਼ੂ ਪਾਲਣ ਅਤੇ ਪਸ਼ੂ ਚਿਕਿਤਸਾ ਨਾਲ ਸਬੰਧਿਤ ਵੱਖ-ਵੱਖ ਉਤਪਾਦਾਂ ਅਤੇ ਸਾਹਿਤ ਨੂੰ ਪ੍ਰਦਰਸ਼ਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਵਿਸ਼ੇ ’ਤੇ ਆਧਾਰਿਤ ਮੇਲੇ ਮੌਕੇ ਕਾਲਜ ਵਲੋਂ ਇਕ ਪ੍ਰਦਰਸ਼ਨੀ ਸਟਾਲ ਲਗਾਇਆ ਗਿਆ, ਜਿਸ ’ਚ ਕਿਸਾਨਾਂ ਨੂੰ ਮਿਨਰਲ ਮਿਕਸਚਰ, ਥਣਾਂ ਦੀ ਸੋਜ਼ ਦੀ ਜਾਂਚ ਲਈ ਕਿੱਟਾਂ ਅਤੇ ਪਸ਼ੂ-ਪਾਲਣ ਨਾਲ ਸਬੰਧਿਤ ਸਾਹਿਤ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਸ਼ੂਆਂ ਦੀ ਸਿਹਤ ’ਚ ਸੁਧਾਰ, ਸੰਤੁਲਿਤ ਪੋਸ਼ਣ ਅਤੇ ਪਸ਼ੂਆਂ ਦੀ ਸਹੀ ਸਾਂਭ-ਸੰਭਾਲ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਲਜ ਦੇ ਸਟਾਲ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਉਕਤ ਮੇਲੇ ਦੌਰਾਨ ਸਟਾਲ ਸਹਾਇਕ ਪ੍ਰੋਫੈਸਰ ਡਾ. ਮਨਿੰਦਰ ਸਿੰਘ, ਡਾ. ਸਿਮਰਨਜੀਤ ਉੱਤਮ ਅਤੇ ਡਾ. ਮਨੋਜ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਸ਼ੂਆਂ ਦੀ ਸਿਹਤ, ਪੋਸ਼ਣ, ਬਿਮਾਰੀਆਂ ਦੀ ਰੋਕਥਾਮ ਅਤੇ ਪਸ਼ੂਂਪਾਲਣ ਪ੍ਰਬੰਧਨ ਨਾਲ ਸਬੰਧਿਤ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਸ਼ਿਵ ਕੁਮਾਰ ਨੂੰ ਕੀਤਾ ਯਾਦ ਅਗਲੀ ਖ਼ਬਰ ਖ਼ਾਲਸਾ ’ਵਰਸਿਟੀ ਵਲੋਂ ‘ਵਿੱਤੀ ਸਾਖ਼ਰਤਾ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।