ਪਾਕਿਸਤਾਨੀ ਅਫ਼ਸਰਸ਼ਾਹੀ ਦਾ ਵਿਦੇਸ਼ਾਂ ਵੱਲ ਪਲਾਇਨ– ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਵਫ਼ਾਦਾਰੀ ’ਤੇ ਚੁੱਕੇ ਸਵਾਲ
ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਦੇਸ਼ ਦੇ ਸਿਵਲ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਵਿਦੇਸ਼ਾਂ ’ਚ ਜਾ ਕੇ ਵਸਣ ਦੇ ਰੁਝਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਦਰਅਸਲ, ਇਸਲਾਮਾਬਾਦ ’ਚ ਸ਼ਾਸਨ ’ਤੇ ਫੌਜ ਮੁਖੀ ਆਸਿਮ ਮੁਨੀਰ ਦਾ ਦਬਦਬਾ ਵਧਣ ਦੀਆਂ ਚਰਚਾਵਾਂ ਦਰਮਿਆਨ ਸੱਤਾਧਾਰੀ ਵਰਗ ਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਚੁਣੀ ਹੋਈ ਸਰਕਾਰ ਤੋਂ ਭਰੋਸਾ ਟੁੱਟਦਾ ਵਿਖਾਈ ਦੇ ਰਿਹਾ ਹੈ।
ਖ਼ਵਾਜਾ ਮੁਹੰਮਦ ਆਸਿਫ਼।
22-10-2026