25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਉੱਘੇ ਆਰਥੋਪੇੈਡਿਕ ਸਰਜਨ ਡਾ: ਰਣਜੀਤ ਸਿੰਘ ਨੇ ਏ.ਆਈ. ਪਾਵਰਡ3-ਡੀ. ਰੋਬੋਲੈਂਸ ਤਕਨੀਕ ਨਾਲ 85 ਸਾਲਾ ਬਜ਼ੁਰਗ ਦੇ ਦੋਵੇਂ ਗੋਡੇ ਸਫਲਤਾਪੂਰਵਕ ਬਦਲੇ

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ’ਚ ਗੋਡੇ ਬਦਲਣ ਦੇ ਮਾਹਿਰ ਸਰਜ਼ਨ ਡਾ. ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿਚ ਏ.

ਏ.ਆਈ. 3-ਡੀ ਤਕਨੀਕ ਨਾਲ ਦੋਵੇਂ ਗੋਡੇ ਬਦਲੇ ਜਾਣ ਦੇ ਸਫਲਤਾਪੂਰਵਕ ਅਪਰੇਸ਼ਨ ਉਪਰੰਤ ਕਰਨਲ ਅਮਰਜੀਤ ਸਿੰਘ ਗਿੱਲ ਨਾਲ ਖੜੇ ਡਾ: ਰਣਜੀਤ ਸਿੰਘ । ਤਸਵੀਰ : ਨਿਰਮਲ ਸਟੂਡੀਓ 25-10-2026
ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ’ਚ ਗੋਡੇ ਬਦਲਣ ਦੇ ਮਾਹਿਰ ਸਰਜ਼ਨ ਡਾ. ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿਚ ਏ.ਆਈ. ਪਾਵਰਡ 3- ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਡਾ. ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਗਰ ਕਰਨਲ ਅਮਰਜੀਤ ਸਿੰਘ ਗਿੱਲ ਦੇ ਦੋਵੇਂ ਗੋਡੇ ਸਫਲਤਾ ਪੂਰਵਕ ਬਦਲੇ ਗਏ ਹਨ। ਇਹ ਅਪਰੇਸ਼ਨ ਸਥਾਨਕੇ ਨਈਅਰ ਹਸਪਤਾਲ ਵਿਖੇ ਹੋਇਆ ਹੈ। ਡਾ: ਰਣਜੀਤ ਸਿੰਘ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇੱਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿੱਚ ਅਪਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿਲ ਹੱਡੀ ਵਿੱਚ ਡ੍ਰਿੱਲ ਕਰਕੇ ਲਗਾਏ ਜਾਂਦੇ ਸਨ। ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿੱਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ। ਇਸ ਨਾਲ ਲੰਬੇ ਕੱਟ ਕਾਰਨ ਵੱਧ ਖ਼ੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ । ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖਤਰਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੋਬੋਲੈਂਸ 3- ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਜੋੜ ਬਦਲੀ ਬਿਨਾਂ ਕਿਸੇ ਖਤਰੇ ਦੇ ਕੀਤੀ ਜਾਂਦੀ ਹੈ । ਮਰੀਜ਼ ਸਾਬਕਾ ਫ਼ੌਜੀ ਅਧਿਕਾਰੀ ਸੀ ਜਦੋਂ ਇਹ ਮਰੀਜ਼ ਉਨ੍ਹ ਕੋਲ ਆਇਆ ਤਾਂ ਮੁੱਢਲੀ ਜਾਂਚ ‘ਚ ਉਸਨੂੰ 3-ਡੀ ਤਕਨੀਕ ਬਾਰੇ ਦਸਿਆ ਗਿਆ ਜਿਸ ਨੇ ਬਿਨ੍ਹਾਂ ਕਿਸੇ ਝਿਜ਼ਕ ਦੇ ਅਪਰੇਸ਼ਨ ਲਈ ਸਹਿਮਤੀ ਦੇ ਦਿੱਤੀ। ਅਤੇ ਬਿਨ੍ਹਾਂ ਕਿਸੇ ਤਕਲੀਫ ਤੋਂ ਉਸਦੇ ਦੋਵੇਂ ਗੋਡੇ ਬਦਲੇ ਗਏ ਅਤੇ ਡਾ: ਰਣਜੀਤ ਸਿੰਘ ਵਲੋਂ ਕੀਤਾ ਅਪਰੇਸ਼ਨ ਸਫਲਤਾਪੂਰਕ ਰਿਹਾ ਹੈ। ਇਸ ਲਈ ਸ: ਅਮਰਜੀਤ ਸਿੰਘ ਅਪਰੇਸ਼ਨ ਤੋਂ ਇਕ ਦਿਨ ਬਾਅਦ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਕਤ ਮਰੀਜ਼ ਹੁਣ ਚੌਂਕੜੀ ਮਾਰ ਕੇ ਵੀ ਬੈਠ ਜਾਂਦਾ ਹੈ ਅਤੇ ਆਪਣੇ ਰੋਜ਼ਮਰ੍ਹਾ ਦੇ ਕੰਮ ਕਾਰ ਖੁਦ ਕਰ ਰਿਹਾ ਹੈ। ਇਸ ਲਈ ਮਰੀਜ਼ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਡਾਕਟਰ ਰਣਜੀਤ ਸਿੰਘ ਦਾ ਧੰਨਵਾਦ ਵੀ ਜਤਾਇਆ ਗਿਆ ਹੈ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਨੇ ਇਕ ਹੋਰ ਤਸਕਰ ਦਾ ਘਰ ਢਾਹਿਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ – ਓ.ਪੀ. ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।