25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੇਵੇ ਵਿਸ਼ੇਸ਼ ਰਾਹਤਾਂ ਤੇ ਸਹੂਲਤਾਂ : ਅਰੋੜਾ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਬਿਲਡਿੰਗ ਮੈਟੀਰੀਅਲ ਐਸੋਸੀਏਸ਼ਨ ਵਲੋਂ ਸ਼ਹਿਰ ਦੀ ਕੰਸਟਰੱਕਸ਼ਨ ਇੰਡਸਟਰੀ ਅਤੇ ਸੰਬੰਧਿਤ ਟਰੇਡ ਨਾਲ ਜੁੜੇ ਵਪਾਰੀਆਂ ਦੀ ਹਾਜ਼ਰੀ ‘ਚ ਪ੍ਰਧਾਨ ਹਰਵਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ‘ਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵਲੋਂ ਵਸਾਏ ਅੰਮ੍ਰਿਤਸਰ ਸ਼ਹਿਰ ਦੇ ਵਪਾਰੀਆਂ ਲਈ ਪੰਜਾਬ ਸਰਕਾਰ ਤੋਂ ਵਿਸ਼ੇਸ਼ ਰਿਆਇਤਾਂ ਅਤੇ ਸਹੂਲਤਾਂ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਗਈ।

ਹਰਵਿੰਦਰ ਸਿੰਘ ਅਰੋੜਾ। 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਬਿਲਡਿੰਗ ਮੈਟੀਰੀਅਲ ਐਸੋਸੀਏਸ਼ਨ ਵਲੋਂ ਸ਼ਹਿਰ ਦੀ ਕੰਸਟਰੱਕਸ਼ਨ ਇੰਡਸਟਰੀ ਅਤੇ ਸੰਬੰਧਿਤ ਟਰੇਡ ਨਾਲ ਜੁੜੇ ਵਪਾਰੀਆਂ ਦੀ ਹਾਜ਼ਰੀ ‘ਚ ਪ੍ਰਧਾਨ ਹਰਵਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ‘ਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵਲੋਂ ਵਸਾਏ ਅੰਮ੍ਰਿਤਸਰ ਸ਼ਹਿਰ ਦੇ ਵਪਾਰੀਆਂ ਲਈ ਪੰਜਾਬ ਸਰਕਾਰ ਤੋਂ ਵਿਸ਼ੇਸ਼ ਰਿਆਇਤਾਂ ਅਤੇ ਸਹੂਲਤਾਂ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਸ: ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ, ਔਰਤਾਂ ਨੂੰ ਵਿੱਤੀ ਸਹਾਇਤਾ ਸਮੇਤ ਹੋਰ ਕਈ ਲੋਕ-ਭਲਾਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ਸ਼ਲਾਘਾਯੋਗ ਕਦਮ ਹੈ, ਪਰ ਇਸ ਦੇ ਨਾਲ ਹੀ ਸਰਕਾਰ ਨੂੰ ਵਪਾਰਕ ਵਰਗ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਮੀਟਿੰਗ ‘ਚ ਸ਼ਾਮਿਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਅੰਮ੍ਰਿਤਸਰ ਦੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ ‘ਤੇ ਵਿਸ਼ੇਸ਼ ਆਰਥਿਕ ਰਾਹਤਾਂ ਅਤੇ ਸਹੂਲਤਾਂ ਦਾ ਐਲਾਨ ਕੀਤੇ ਜਾਣ ਨਾਲ ਸ਼ਹਿਰ ਦੇ ਵਪਾਰ ਨੂੰ ਨਵੀਂ ਰਫ਼ਤਾਰ ਮਿਲ ਸਕੇ। 24 ਏਐਸਆਰ07 ਹਰਵਿੰਦਰ ਸਿੰਘ ਅਰੋੜਾ।
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਏ-ਜ਼ੋਨ ਯੂਥ ਫੈਸਟੀਵਲ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਵਲੋਂ 40 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।