27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਜੀ.ਆਰ.ਪੀ. ਰੇਲਵੇ ਸਟੇਸ਼ਨ ਵਿਖੇ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 26 ਅਕਤੂਬਰ ( ਰੇਸ਼ਮ ਸਿੰਘ, ਰਾਜੇਸ਼ ਕੁਮਾਰ ਸ਼ਰਮਾ)-ਐੱਸ. ਐੱਸ.

ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ ( ਰੇਸ਼ਮ ਸਿੰਘ, ਰਾਜੇਸ਼ ਕੁਮਾਰ ਸ਼ਰਮਾ)-ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ, ਪੀ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਜੀ.ਆਰ.ਪੀ. ਰੇਲਵੇ ਸਟੇਸ਼ਨ ਅੰਮ੍ਰਿਤਸਰ ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਆਟੋ ਚਾਲਕਾਂ, ਕੁਲੀਆਂ, ਆਮ ਜਨਤਾ ਅਤੇ ਜੀ.ਆਰ.ਪੀ. ਦੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਵਿਅਕਤੀਆਂ ਨੂੰ ਵਿਜੀਲੈਂਸ ਵਿਭਾਗ ਦੀ ਕਾਰਜਪ੍ਰਣਾਲੀ, ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਅਤੇ ਆਪਣੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਿਜੀਲੈਂਸ ਜਾਗਰੂਕਤਾ ਮੁਹਿੰਮ ਦੌਰਾਨ ਅਨੂਪ ਕੁਮਾਰ ਸੈਣੀ ਡੀ. ਐੱਸ. ਪੀ. ਵਿਜੀਲੈਂਸ ਰੇਂਜ ਅੰਮ੍ਰਿਤਸਰ, ਇੰਸਪੈਕਟਰ ਅਭਿਨਾਸ਼ੀ ਸਿੰਘ ਵਿਜੀਲੈਂਸ ਬਿਊਰੋ ਅਤੇ ਮੁੱਖ ਅਫਸਰ ਥਾਣਾ ਜੀ.ਆਰ.ਪੀ ਅੰਮ੍ਰਿਤਸਰ, ਇੰਸਪੈਕਟਰ ਸ਼ਾਮ ਸੁੰਦਰ ਸ਼ਰਮਾ ਅਤੇ ਪੁਲਿਸ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ’ਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਲਾਕਾਰ ਡਾ. ਰੂਬਲ ਨੇ ਬਣਾਈ ਵਿਸ਼ੇਸ਼ ਪੇਂਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।