ਸਰੂਪ ਰਾਣੀ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਚਾਰ ਕਾਂਸੀ ਦੇ ਤਗਮੇ ਜਿੱਤੇ
ਅੰਮ੍ਰਿਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਚਾਰ ਕਾਂਸੀ ਦੇ ਤਗਮੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਕਿਰਨਜੀਤ ਕੌਰ ਬੱਲ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
ਅਜੀਤ ਡੈਸਕ
27-10-2026