28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਿਸਾਨ ਮੰਡੀਆਂ ’ਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਝੋਨੇ ਦੀ ਕਟਾਈ ਕਰਨ ਅਤੇ ਮੰਡੀਆਂ ਵਿਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ।

ਅਜੀਤ ਡੈਸਕ 28-10-2026
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਝੋਨੇ ਦੀ ਕਟਾਈ ਕਰਨ ਅਤੇ ਮੰਡੀਆਂ ਵਿਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮੌਜੂਦਾ ਸਾਲ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਸੁੱਕਾ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨਾ ਮੰਡੀਆਂ ’ਚ ਲਿਆਉਣ ਨਾਲ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਉਪਜ ਦਾ ਨਿਰਧਾਰਿਤ ਸਮਰਥਨ ਮੁੱਲ ਪ੍ਰਾਪਤ ਕਰਨ ਵਿਚ ਵੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਈਨ ਆਪਰੇਟਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ।
ਪਿਛਲੀ ਖ਼ਬਰ ਗੁਰਧਾਮ ਯਾਤਰਾ ਲਈ ਭਾਰਤ ਆਏ ਪਾਕਿਸਤਾਨੀ ਸਿੱਖਾਂ ਦੇ ਜਥੇ ਨੇ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਿੰਡ ਮੂਲੇਚੱਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਦੰਗਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।