28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੀ.ਏ.ਵੀ. ਕਾਲਜ ਵਿਖੇ ਵੋਟਰ ਰਜਿਸਟਰੇਸ਼ਨ ਮੁਹਿੰਮ ਸ਼ੁਰੂ

ਅੰਮ੍ਰਿਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਚੋਣ ਕਮਿਸ਼ਨ ਦੇ ‘ਸਿਸਟਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ’ ਪ੍ਰੋਗਰਾਮ ਦੇ ਤਹਿਤ ਡੀ. ਏ.

ਅਜੀਤ ਡੈਸਕ 28-10-2026
ਅੰਮ੍ਰਿਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਚੋਣ ਕਮਿਸ਼ਨ ਦੇ ‘ਸਿਸਟਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ’ ਪ੍ਰੋਗਰਾਮ ਦੇ ਤਹਿਤ ਡੀ.ਏ.ਵੀ. ਕਾਲਜ ਵਿਖੇ ‘ਇਲੈਕਟੋਰਲ ਲਿਟਰੇਸੀ ਕਲੱਬ’, ‘ਪੋਲੀਟੀਕਲ ਸਾਇੰਸ ਐਸੋਸੀਏਸ਼ਨ’ ਅਤੇ ਐਨ.ਐਸ.ਐਸ. ਯੂਨਿਟ ਦੇ ਸਾਂਝੇ ਸਹਿਯੋਗ ਨਾਲ ਇਕ ਵੋਟਰ ਰਜਿਸਟਰੇਸ਼ਨ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਯੋਗ ਵਿਦਿਆਰਥੀਆਂ ਅਤੇ ਨਾਗਰਿਕਾਂ ’ਚ ਵੋਟਰ ਵਜੋਂ ਰਜਿਸਟਰ ਹੋਣ ਦੀ ਮਹੱਤਤਾ ਅਤੇ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮੀ ਨਾਲ ਹਿੱਸਾ ਲੈਣ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੁਆਰਾ ਕੀਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਵੋਟ ਪਾਉਣਾ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਇਕ ਅਹਿਮ ਜ਼ਿੰਮੇਵਾਰੀ ਵੀ ਹੈ। ਇਸ ਸਮਾਗਮ ਦਾ ਸਫਲ ਆਯੋਜਨ ਬੀ.ਐਲ.ਓ. (ਬੂਥ ਲੈਵਲ ਅਫਸਰ), ਇਲੈਕਟੋਰਲ ਲਿਟਰੇਸੀ ਕਲੱਬ, ਰਾਜਨੀਤੀ ਸ਼ਾਸਤਰ ਵਿਭਾਗ, ਐਨ.ਐਸ.ਐਸ. ਯੂਨਿਟ ਅਤੇ ਵਿਦਿਆਰਥੀਆਂ ਦੇ ਸਰਗਰਮ ਸਹਿਯੋਗ ਨਾਲ ਸੰਭਵ ਹੋ ਸਕਿਆ। ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਇਸ ਸਮਾਗਮ ‘ਚ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅਥਾਹ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪਾਬੰਦੀਸ਼ੁਦਾ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਸਰਕਾਰੀ ਹਸਪਤਾਲਾਂ ’ਚ ਮੁਹੱਈਆ ਕਰਵਾਏ ਸਰਕਾਰ : ਭਾਟੀਆ, ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।