30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰੀ ਮੁਕਾਬਲਿਆ ’ਚ ਸੋਨ ਤਗਮੇ ਜਿੱਤੇ

ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੀਆਂ ਵਿਦਿਆਰਥਣਾਂ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕਿਰਨਦੀਪ ਨੇ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4) ਤਹਿਤ ਖਾਲਸਾ ਕਾਲਜ, ਅੰਮ੍ਰਿਤਸਰ ਵਿਖੇ ਕਰਵਾਏ ਗਏ ਰਾਜ ਪੱਧਰੀ ਰਗਬੀ ਖੇਡ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਹੈ।

ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੀਆਂ ਵਿਦਿਆਰਥਣਾਂ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕਿਰਨਦੀਪ ਨੇ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4) ਤਹਿਤ ਖਾਲਸਾ ਕਾਲਜ, ਅੰਮ੍ਰਿਤਸਰ ਵਿਖੇ ਕਰਵਾਏ ਗਏ ਰਾਜ ਪੱਧਰੀ ਰਗਬੀ ਖੇਡ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-21 ਵਰਗਾਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦੇ ਤਗਮੇ ਜਿੱਤੇ ਹਨ।ਉਨ੍ਹਾਂ ਖੁਸ਼ੀ ਦਾ ਇਜਹਾਰ ਕਰਦੇ ਹੋਏ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨਾਲ ਵਿਦਿਆਰਥਣਾਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ। ਇਸ ਪ੍ਰਾਪਤੀ ਦੇ ਸਨਮਾਨ ਵਜੋਂ ਹਰੇਕ ਜੇਤੂ ਵਿਦਿਆਰਥਣ ਨੂੰ 10,000 ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਜਿੱਤ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ।
ਪਿਛਲੀ ਖ਼ਬਰ ‘ ਆਪ’ ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਮੀਟਿੰਗ ਅਗਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤਮਿਸ਼ਨ 2027 ਤਹਿਤ ਚੋਣਾਂ ਦੀਆਂ ਤਿਆਰੀਆਂ ਵਿੱਢਣ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।