31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕ ਾਲਜ ਟੀਮਾਂ ਨੇ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਏ - ਜ਼ੋਨ ਦੇ ਬੀ - ਡਵੀਜ਼ਨ ’ ਚ ਮੁਕਾਬਲਿਆਂ ’ ਚ ਕੀਤੀ ਸ਼ਿਰਕਤ – ਪ੍ਰਿੰਸੀਪਲ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਲੋਂ ਗੁਰੂ ਨਾਨਕ ਦੇਵ ’ਵਰਸਿਟੀ ਵਲੋਂ ਕਰਵਾਏ ਗਏ ਯੁਵਕ ਮੇਲੇ 2026ਂ-27 ’ਚ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਕਾਲਜ ਨੇ ਏ- ਜ਼ੋਨ ਦੇ ਬੀ- ਡਵੀਜ਼ਨ ਦੇ ਯੁਵਕ ਮੇਲੇ ’ਚ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ।

ਖ਼ਾਲਸਾ ਕਾਲਜ ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਡਾ. ਮਨਦੀਪ ਕੌਰ ਯੂਨੀਵਰਸਿਟੀ ਦੇ ਯੁਵਕ ਮੇਲੇ ’ਚ ਜੇਤੂ ਰਹੇ ਵਿਦਿਆਰਥੀਆਂ ਤੇ ਹੋਰ ਸਟਾਫ਼ ਨਾਲ ਨਜ਼ਰ ਆ ਰਹੇ। ਤਸਵੀਰ : ਹਰਜੀਤ ਸਿੰਘ 31-10-2026
ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਲੋਂ ਗੁਰੂ ਨਾਨਕ ਦੇਵ ’ਵਰਸਿਟੀ ਵਲੋਂ ਕਰਵਾਏ ਗਏ ਯੁਵਕ ਮੇਲੇ 2026ਂ-27 ’ਚ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਕਾਲਜ ਨੇ ਏ- ਜ਼ੋਨ ਦੇ ਬੀ- ਡਵੀਜ਼ਨ ਦੇ ਯੁਵਕ ਮੇਲੇ ’ਚ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਕਿਹਾ ਕਿ ਯੁਵਕ ਮੇਲੇ ਦੌਰਾਨ ਕੁੱਲ 39 ਆਈਟਮਾਂ ’ਚ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਕਾਲਜ ਵਲੋਂ 13 ਸੋਲੋ ਆਈਟਮਾਂ ’ਚ ਭਾਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਇਸ ਪੱਧਰ ਦੇ ਮੁਕਾਬਲੇ ’ਚ ਸ਼ਮੂਲੀਅਤ ਕਰਨਾ ਕਾਲਜ ਲਈ ਇਕ ਮਹੱਤਵਪੂਰਨ ਕਦਮ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਿਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਤੀਜੇ ਸਥਾਨ ਤੱਕ ਪਹੁੰਚਾਇਆ। ਪ੍ਰਿੰਸੀਪਲ ਨੇ ਉਕਤ ਮਾਣਮੱਤੀ ਪ੍ਰਾਪਤੀ ਲਈ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਵਿਖੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਗਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ‘ਮੇਰੀ ਦੁਕਾਨ-ਮੇਰੇ ਨਾਮ’ ਯੋਜਨਾ ਤਹਿਤ ਅਧਿਕਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।