ਮਾਧਵ ਵਿਦਿਆ ਨਿਕੇਤਨ ਵਿਖੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
ਅੰਮ੍ਰਿਤਸਰ, 30 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਅਮਰਦੀਪ ਸਿੰਘ ਬੈਂਸ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੁਆਰਾ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ, ਰਣਜੀਤ ਐਵੇਨਿਊ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਚੌਥੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਗੁੱਡ ਟੱਚ-ਬੈੱਡ ਟੱਚ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
31-10-2026