ਪ੍ਰਧਾਨ ਧਾਮੀ ਤੇ ਹੋਰਨਾਂ ਵਲੋਂ ਮੈਂਬਰ ਬਲਦੇਵ ਸਿੰਘ ਚੂੰਘਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਅੱਧਾ ਦਿਨ ਰਹੇ ਬੰਦ
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਸਿੱਖ ਸੰਸਥਾ ਦੇ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਤੇ ਧਰਮ ਪ੍ਰਚਾਰ ਤੇ ਸਿੱਖੀ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ ।
ਅਜੀਤ ਡੈਸਕ
01-11-2026