ਹਲਕਾ ਜੰਡਿਆਲਾ ਦੇ ਪਿੰਡ ਖਾਨਕੋਟ ’ਚ ਬੀਬੀਆਂ ਨੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਜਿਤਾਉਣ ਦਾ ਲਿਆ ਸੰਕਲਪ
ਮਾਨਾਂਵਾਲਾ, 1 ਨਵੰਬਰ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਖਾਨਕੋਟ ਵਿਖੇ ਸੁਰਜਨ ਸਿੰਘ ਦੇ ਸਹਿਯੋਗ ਨਾਲ ਮਹਿਲਾਵਾਂ ਦੀ ਮੀਟਿੰਗ ਰੱਖੀ ਗਈ, ਜਿਸ ਵਿਚ ਨਾਰੀ ਸ਼ਕਤੀ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸਪਨਾ ਮਹਿਰਾ ਤੇ ਉਨ੍ਹਾਂ ਦੀ ਟੀਮ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸਪਨਾ ਮਹਿਰਾ ਨੇ ਕਿਹਾ ਮੌਜੂਦਾ ਸੂਬਾ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ ਸਗੋਂ ਇਸ ਸਰਕਾਰ ਦੇ ਰਾਜ ਦੌਰਾਨ ਜਿੱਥੇ ਗੁੰਡਾਗਰਦੀ, ਕਤਲਾਂ, ਹੱਤਿਆਵਾਂ ਦੀਆਂ ਘਟਨਾਵਾਂ ਕਰਕੇ ਅੱਜ ਹਰ ਪੰਜਾਬੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਉਥੇ ਨਸ਼ਿਆਂ ਨੂੰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਨਸ਼ਿਆਂ ਨਾਲ ਨੌਜਵਾਨ ਪੀੜੀ ਮੌਤ ਦੇ ਮੂੰਹ ਵਿਚ ਜਾ ਰਹੀ ਹੈ।
ਮਾਨਾਂਵਾਲਾ, 1 ਨਵੰਬਰ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਖਾਨਕੋਟ ਵਿਖੇ ਸੁਰਜਨ ਸਿੰਘ ਦੇ ਸਹਿਯੋਗ ਨਾਲ ਮਹਿਲਾਵਾਂ ਦੀ ਮੀਟਿੰਗ ਰੱਖੀ ਗਈ, ਜਿਸ ਵਿਚ ਨਾਰੀ ਸ਼ਕਤੀ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸਪਨਾ ਮਹਿਰਾ ਤੇ ਉਨ੍ਹਾਂ ਦੀ ਟੀਮ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸਪਨਾ ਮਹਿਰਾ ਨੇ ਕਿਹਾ ਮੌਜੂਦਾ ਸੂਬਾ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ ਸਗੋਂ ਇਸ ਸਰਕਾਰ ਦੇ ਰਾਜ ਦੌਰਾਨ ਜਿੱਥੇ ਗੁੰਡਾਗਰਦੀ, ਕਤਲਾਂ, ਹੱਤਿਆਵਾਂ ਦੀਆਂ ਘਟਨਾਵਾਂ ਕਰਕੇ ਅੱਜ ਹਰ ਪੰਜਾਬੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਉਥੇ ਨਸ਼ਿਆਂ ਨੂੰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਨਸ਼ਿਆਂ ਨਾਲ ਨੌਜਵਾਨ ਪੀੜੀ ਮੌਤ ਦੇ ਮੂੰਹ ਵਿਚ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ। ਇਸ ਮੌਕੇ ਸਮੂਹ ਬੀਬੀਆਂ ਨੇ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੂੰ ਜਿਤਾਉਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਜੋਬਨ ਸਿੰਘ, ਸੁਖਵਿੰਦਰ ਕੌਰ, ਪਲਵਿੰਦਰ ਕੌਰ, ਰਮਨਦੀਪ ਕੌਰ, ਸਪਨਾ ਕੌਰ, ਜਸਬੀਰ ਕੌਰ, ਨਰਿੰਦਰ ਕੌਰ, ਗਗਨਦੀਪ ਕੌਰ, ਲਖਵਿੰਦਰ ਕੌਰ, ਜਾਗੀਰ ਕੌਰ, ਸੰਦੀਪ ਕੌਰ, ਬੇਵੀ ਕੌਰ ਅਤੇ ਹੋਰ ਹਾਜ਼ਰ ਸਨ।