02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਕੀਤਾ ਗਿਆ ਜਾਗਰੂਕ

ਮਾਨਾਂਵਾਲਾ, 1 ਨਵੰਬਰ (ਗੁਰਦੀਪ ਸਿੰਘ ਨਾਗੀ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਦੁਸਾਂਝ ਦੀ ਸਰਪ੍ਰਸਤੀ ਖੇਤੀਬਾੜੀ ਅਫ਼ਸਰ ਤੇ ਡਾ: ਰਮਨ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵਲੋਂ ਕਿਸਾਨਾਂ ਨੂੰ ਕਣਕ ਦੀ ਸਿੱਧੀ ਬਿਜਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਲਈ ਵੱਖ-ਵੱਖ ਪਿੰਡਾਂ ਵਿਚ ਕਣਕ ਦੀ ਬਿਜਾਈ ਕਰਵਾਈ ਜਾ ਰਹੀ ਹੈ ਅਤੇ ਇਸੇ ਲੜੀ ਅਧੀਨ ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ ਦੇ ਖੇਤਾਂ ਵਿਚ ਵੀ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਵਾਈ ਗਈ।

ਅਜੀਤ ਡੈਸਕ 02-11-2026
ਮਾਨਾਂਵਾਲਾ, 1 ਨਵੰਬਰ (ਗੁਰਦੀਪ ਸਿੰਘ ਨਾਗੀ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਦੁਸਾਂਝ ਦੀ ਸਰਪ੍ਰਸਤੀ ਖੇਤੀਬਾੜੀ ਅਫ਼ਸਰ ਤੇ ਡਾ: ਰਮਨ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵਲੋਂ ਕਿਸਾਨਾਂ ਨੂੰ ਕਣਕ ਦੀ ਸਿੱਧੀ ਬਿਜਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਲਈ ਵੱਖ-ਵੱਖ ਪਿੰਡਾਂ ਵਿਚ ਕਣਕ ਦੀ ਬਿਜਾਈ ਕਰਵਾਈ ਜਾ ਰਹੀ ਹੈ ਅਤੇ ਇਸੇ ਲੜੀ ਅਧੀਨ ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ ਦੇ ਖੇਤਾਂ ਵਿਚ ਵੀ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਵਾਈ ਗਈ। ਇਸ ਮੌਕੇ ਪਹੁੰਚੇ ਖੇਤੀਬਾੜੀ ਵਿਸਥਾਰ ਅਫ਼ਸਰ ਪਰਦੀਪ ਸਿੰਘ ਨੇ ਆਖਿਆ ਕਿ ਖੇਤਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਲਈ ਕਣਕ ਦੀ ਸਿੱਧੀ ਬਿਜਾਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਨਾਲ ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਜਰੂਰਤ ਨਹੀਂ ਪੈਂਦੀ ਉਥੇ ਇਸ ਨਾਲ ਪਾਣੀ ਦੀ ਵੀ ਬੱਚਤ ਹੁੰਦੀ ਹੈ। ਖੇਤੀਬਾੜੀ ਵਿਸਥਾਰ ਅਫ਼ਸਰ ਪਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਕਣਕ ਦਾ ਬੀਜ ਮੁਹਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ ਨੇ ਖੇਤੀਬਾੜੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ’ਤੇ ਕਣਕ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ, ਗੁਰਸ਼ੇਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਨਵਿਕਟਸ ਇੰਟਰਨੈਸ਼ਨਲ ਸਕੂਲ ਨੇ ਦੱਖਣੀ ਏਸ਼ੀਆ ਯੂਥ ਲੀਡਰਸ਼ਿਪ ਸਮਿਟ ਦੌਰਾਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਹਲਕਾ ਜੰਡਿਆਲਾ ਦੇ ਪਿੰਡ ਖਾਨਕੋਟ ’ਚ ਬੀਬੀਆਂ ਨੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਜਿਤਾਉਣ ਦਾ ਲਿਆ ਸੰਕਲਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।