02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਕਬੱਡੀ ਟੂਰਨਾਮੈਂਟ

ਸੁਲਤਾਨਵਿੰਡ, 1 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਏ.

ਅਜੀਤ ਡੈਸਕ 02-11-2026
ਸੁਲਤਾਨਵਿੰਡ, 1 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਏ.ਸੀ.ਪੀ. ਪ੍ਰੀਤਇੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਕਬੱਡੀ ਟੂਰਨਾਮੈਂਟ ਸੁਲਤਾਨਵਿੰਡ ਸਪੋਰਟਸ ਕਲੱਬ ਅਤੇ ਮੀਰੀ ਸਪੋਰਟਸ ਸੁਲਤਾਨਵਿੰਡ ਦੀਆਂ ਟੀਮਾਂ ਵਿਚਕਾਰ ਕਰਵਾਇਆ ਗਿਆ। ਟੂਰਨਾਮੈਂਟ ਦੀ ਸ਼ੁਰੂਆਤ ਖਿਡਾਰੀਆਂ ਦੀ ਜਾਣ-ਪਛਾਣ ਕਰਵਾਉਣ ਉਪਰੰਤ ਹੋਈ। ਇਸ ਦੌਰਾਨ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਅਤੇ ਜੌਹਰ ਦਿਖਾਉਂਦਿਆਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਏ.ਸੀ.ਪੀ. ਪ੍ਰੀਤਇੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਆਪਣੀ ਤਾਕਤ ਤੇ ਸਮਾਂ ਨਸ਼ਿਆਂ ਵਰਗੀਆਂ ਬੁਰਾਈਆਂ ਵਿੱਚ ਬਰਬਾਦ ਕਰਨ ਦੀ ਬਜਾਏ ਖੇਡਾਂ ਅਤੇ ਪੜ੍ਹਾਈ ਵੱਲ ਲਗਾਉਣਾ ਚਾਹੀਦਾ ਹੈ। ਟੂਰਨਾਮੈਂਟ ਦੇ ਅੰਤ ਵਿਚ ਜੇਤੂ ਖਿਡਾਰੀਆਂ ਨੂੰ ਏ.ਸੀ.ਪੀ. ਪ੍ਰੀਤਇੰਦਰ ਸਿੰਘ, ਇੰਸਪੈਕਟਰ ਰਵੀ ਕੁਮਾਰ, ਭਾਈ ਦਿਲਬਾਗ ਸਿੰਘ ਖਾਲਸਾ ਅਤੇ ਜਸਬੀਰ ਸਿੰਘ ਮੰਗਾ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੈਡਮ ਨੀਤੂ , ਸ਼ਿਵਮ ਸ਼ਰਮਾ,ਇਸ ਮੌਕੇ ਪ੍ਰਧਾਨ ਜਸਬੀਰ ਸਿੰਘ ਮੰਗਾ, ਡਾ ਸੁਪਿੰਦਰ ਸਿੰਘ ਢਿੱਲੋ, ਅਰਜੁਨ ਸਿੰਘ ਚੀਮਾ, ਕਰਨਬੀਰ ਸਿੰਘ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਚਾਚਾ ਹਰਜੀਤ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ, ਸੁਖਰਾਜ ਸਿੰਘ ਲਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੱਤੀ ਬਾਬਾ ਜੀਵਨ ਸਿੰਘ ਵਿਖੇ ਬਿਜਲੀ ਦੇ ਖੰਭੇ ’ਤੇ ਲੱਗਿਆ ਜੰਗਾਲ ਨਾਲ ਗਲਿਆ ਮੀਟਰ ਬਾਕਸ ਬਣਿਆ ਖ਼ਤਰੇ ਦੀ ਘੰਟੀ ਅਗਲੀ ਖ਼ਬਰ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਦੀ 7 ਏਕੜ ਪਾਰਕ ਦੀ ਸੈਰਗਾਹ ਬਣੀ ਖਿੱਚ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।