03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਚੌਥੇ ਨੈਸ਼ਨਲ ਗਤਕਾ ਮੁਕਾਬਲੇ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਚੌਥੇ ਨੈਸ਼ਨਲ ਗੱਤਕਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕਿਰਨਦੀਪ ਨੇ ਦੱਸਿਆ ਕਿ ਸ਼ੋ੍ਮਣੀ ਕਮੇਟੀ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਚੌਥਾ ਨੈਸ਼ਨਲ ਗੱਤਕਾ ਮੁਕਾਬਲਾ ਮੋਗਾ ਦੇ ਪਿੰਡ ਪੱਤੀਆਂ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਚੌਥੇ ਨੈਸ਼ਨਲ ਗੱਤਕਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕਿਰਨਦੀਪ ਨੇ ਦੱਸਿਆ ਕਿ ਸ਼ੋ੍ਮਣੀ ਕਮੇਟੀ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਚੌਥਾ ਨੈਸ਼ਨਲ ਗੱਤਕਾ ਮੁਕਾਬਲਾ ਮੋਗਾ ਦੇ ਪਿੰਡ ਪੱਤੀਆਂ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਬਿਸਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਗੁਰਕੀਰਤ ਕੌਰ ਨੇ ਦੂਜਾ ਸਥਾਨ ਅਤੇ ਮਨਸਿਰਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਨੂੰ ਜਾਂਦਾ ਹੈ। ਇਸ ਦੌਰਾਨ ਪ੍ਰਿੰ: ਕਿਰਨਦੀਪ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥਣਾਂ ਅਤੇ ਕੋਚ ਰਾਜਵਿੰਦਰ ਕੌਰ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਜੈਮਲ ਸਿੰਘ ਵਰਪਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਚਾਰ ਦੇ ਡੱਬੇ ’ਚੋਂ ਨਿਕਲੀ ਮਰੀ ਹੋਈ ਕੋਹੜ ਕਿਰਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।