ਜੈਮਲ ਸਿੰਘ ਵਰਪਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
ਚੱਬਾ, 2 ਨਵੰਬਰ (ਜੱਸਾ ਅਨਜਾਣ)-ਸ਼੍ਰੋੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੈਮਲ ਸਿੰਘ ਵਰਪਾਲ ਨੂੰ ਪਾਰਟੀ ਹਾਈਕਮਾਨ ਵਲੋਂ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਪਾਰਟੀ ਨਾਲ ਜੁੜੇ ਤਜ਼ਰਬੇ ਨਾਲ ਜੁੜ ਕੇ ਦੇਖਿਆ ਜਾ ਰਿਹਾ ਹੈ । ਇੱਥੇ ਜ਼ਿਕਰਯੋਗ ਹੈ ਕਿ ਜੈਮਲ ਸਿੰਘ ਵਰਪਾਲ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹੋਏ ਹਨ ਤੇ ਉਨ੍ਹਾਂ ਨੇ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਤੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਹਿੱਸਾ ਲੈਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ।
ਜ
ਜੈਮਲ ਸਿੰਘ ਵਰਪਾਲ
03-11-2026
ਚੱਬਾ, 2 ਨਵੰਬਰ (ਜੱਸਾ ਅਨਜਾਣ)-ਸ਼੍ਰੋੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੈਮਲ ਸਿੰਘ ਵਰਪਾਲ ਨੂੰ ਪਾਰਟੀ ਹਾਈਕਮਾਨ ਵਲੋਂ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਪਾਰਟੀ ਨਾਲ ਜੁੜੇ ਤਜ਼ਰਬੇ ਨਾਲ ਜੁੜ ਕੇ ਦੇਖਿਆ ਜਾ ਰਿਹਾ ਹੈ । ਇੱਥੇ ਜ਼ਿਕਰਯੋਗ ਹੈ ਕਿ ਜੈਮਲ ਸਿੰਘ ਵਰਪਾਲ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹੋਏ ਹਨ ਤੇ ਉਨ੍ਹਾਂ ਨੇ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਤੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਹਿੱਸਾ ਲੈਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ । ਪਾਰਟੀ ਦੇ ਸੰਗਠਨਾਤਮਕ ਢਾਂਚੇ ਅਤੇ ਵਰਕਰਾਂ ਨਾਲ ਉਨ੍ਹਾਂ ਦੇ ਲੰਮੇ ਸਮੇਂ ਤੋਂ ਚੱਲ ਰਹੇ ਸੰਪਰਕ ਨੂੰ ਵੀ ਇਸ ਨਿਯੁਕਤੀ ਦਾ ਅਹਿਮ ਪੱਖ ਮੰਨਿਆਂ ਜਾ ਰਿਹਾ ਹੈ । ਪਾਰਟੀ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਫ਼ਾਦਾਰੀ ਤਜ਼ਰਬੇ ਅਤੇ ਸੰਗਠਨਾਤਮਕ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆਂ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਸਮੇਤ ਸਮੁੱਚੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਕੌਮੀ ਪੱਧਰ ’ਤੇ ਮਿਲੀ ਇਸ ਜ਼ਿੰਮੇਵਾਰੀ ਨਾਲ ਜੈਮਲ ਸਿੰਘ ਵਰਪਾਲ ਦੀ ਪਾਰਟੀ ਵਿੱਚ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ । ਇਸ ਨਿਯੁਕਤੀ ਦੀ ਖਬਰ ਮਿਲਦਿਆਂ ਹੀ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਵਰਕਰਾਂ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਪੁਰਾਣੇ ਅਤੇ ਤਜ਼ਰਬੇਕਾਰ ਆਗੂਆਂ ਨੂੰ ਜ਼ਿੰਮੇਵਾਰੀਆਂ ਦੇਣ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ । ਇਸ ਮੌਕੇ ਜੈਮਲ ਸਿੰਘ ਵਰਪਾਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ ।