03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਕੀਰਤ ਸਿੰਘ ਨਿੱਜਰ ਬਣੇ ਐਸ.ਓ.ਆਈ. ਹਲਕਾ ਅਜਨਾਲਾ ਦੇ ਪ੍ਰਧਾਨ

ਹਰਸਾ ਛੀਨਾ, 2 ਨਵੰਬਰ (ਕੜਿਆਲ)-ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਿਆਸੀ ਸਫਾਂ ਵਿਚ ਅਹਿਮ ਸਥਾਨ ਰੱਖਦੇ ਨਿੱਜਰ ਪਰਿਵਾਰ ਦੇ ਨੌਜਵਾਨ ਆਗੂ ਗੁਰਕੀਰਤ ਸਿੰਘ ਨਿੱਜਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਸਟੂਡੈਂਟਸ ਔਰਗੇਨਾਈਜੇਸ਼ਨ ਆਫ ਇੰਡੀਆ ਦੇ ਵਿਧਾਨ ਸਭਾ ਹਲਕਾ ਅਜਨਾਲਾ ਦਾ ਪ੍ਰਧਾਨ ਐਲਾਨਿਆ ਗਿਆ। ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਸ.

ਅਜੀਤ ਡੈਸਕ 03-11-2026
ਹਰਸਾ ਛੀਨਾ, 2 ਨਵੰਬਰ (ਕੜਿਆਲ)-ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਿਆਸੀ ਸਫਾਂ ਵਿਚ ਅਹਿਮ ਸਥਾਨ ਰੱਖਦੇ ਨਿੱਜਰ ਪਰਿਵਾਰ ਦੇ ਨੌਜਵਾਨ ਆਗੂ ਗੁਰਕੀਰਤ ਸਿੰਘ ਨਿੱਜਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਸਟੂਡੈਂਟਸ ਔਰਗੇਨਾਈਜੇਸ਼ਨ ਆਫ ਇੰਡੀਆ ਦੇ ਵਿਧਾਨ ਸਭਾ ਹਲਕਾ ਅਜਨਾਲਾ ਦਾ ਪ੍ਰਧਾਨ ਐਲਾਨਿਆ ਗਿਆ। ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸ. ਯੋਧ ਸਿੰਘ ਸਮਰਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਵਿਚ ਗੁਰਕੀਰਤ ਸਿੰਘ ਨਿੱਜਰ ਦੀ ਹਰਮਨ ਪਿਆਰਤਾ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਨੇ ਉਨ੍ਹਾਂ ਨੂੰ ਹਲਕਾ ਅਜਨਾਲਾ ਦੀ ਐਸ.ਓ.ਆਈ ਦੀ ਪ੍ਰਧਾਨਗੀ ਨਾਲ ਨਿਵਾਜਿਆ ਹੈ। ਨਵ ਨਿਯੁਕਤ ਹਲਕਾ ਪ੍ਰਧਾਨ ਗੁਰਕੀਤ ਸਿੰਘ ਨਿਜਰ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਜਿੱਥੇ ਉਹ ਤਨ ਦੇਹੀ ਨਾਲ ਨਿਭਾਉਣਗੇ ਉਥੇ ਹੀ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ 2027 ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ। ਇਸ ਸਮੇਂ ਨੌਜਵਾਨ ਆਗੂ ਸ. ਨਿੱਜਰ ਨੂੰ ਸ. ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਯੋਧ ਸਿੰਘ ਸਮਰਾ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਬੀ. ਸੀ. ਵਿੰਗ ਪੰਜਾਬ ਪ੍ਰਧਾਨ ਜੋਰਾਵਰ ਸਿੰਘ ਅਜਨਾਲਾ, ਬ੍ਰਹਮ ਸਿੰਘ ਝੰਡੇਰ, ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ , ਸਾਬਕਾ ਸਰਪੰਚ ਗੁਰਚਰਨਜੀਤ ਸਿੰਘ ਅਵਾਨ ਸਮੇਤ ਹੋਰਨਾਂ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਜਸਪਾਲ ਸਿੰਘ ਨਿੱਜਰ, ਹਰਕਿਰਨ ਸਿੰਘ ਢਿੱਲੋਂ ਅਵਾਨ, ਏਕਮਬੀਰ ਸਿੰਘ ਸੰਧੂ ਕੜਿਆਲ, ਮਨੂ ਭੱਖਾ, ਕਮਲ ਥੋਬਾ, ਗੁਰਜੰਟ ਸਿੰਘ ਢਿੱਲੋਂ, ਪ੍ਰਧਾਨ ਗੁਰਕੀਰਤ ਸਿੰਘ ਗਿੱਲ, ਜੋਧ ਸਿੰਘ ਨਿਜਰ, ਤੇਜ ਸਿੰਘ ਥੋਬਾ ਕੀਰਤ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ ।
ਪਿਛਲੀ ਖ਼ਬਰ ਰਾਜਾਸਾਂਸੀ ਪੁਲਿਸ ਵਲੋਂ 200 ਗ੍ਰਾਮ ਹੈਰੋਇਨ ਤੇ 2 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਬੰਦ ਪਈ ਪੁਰਾਣੀ ਸਬਜ਼ੀ ਮੰਡੀ ਬਣ ਗਈ ਕੂੜਾ ਡੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।