03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਪਰਵਿੰਦਰ ਕੌਰ ਅਤੇ ਡਾਇਰੈਕਟਰ ਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਇਤਿਹਾਸਕ ਸਥਾਨਾਂ ਖਾਲਸਾ ਕਾਲਜ ਅਤੇ ਵਾਰ ਹੀਰੋਜ ਮੈਮੋਰੀਅਲ ਦਾ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਪਰਵਿੰਦਰ ਕੌਰ ਅਤੇ ਡਾਇਰੈਕਟਰ ਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਇਤਿਹਾਸਕ ਸਥਾਨਾਂ ਖਾਲਸਾ ਕਾਲਜ ਅਤੇ ਵਾਰ ਹੀਰੋਜ ਮੈਮੋਰੀਅਲ ਦਾ ਦੌਰਾ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਥਾਨਾਂ ਦੇ ਇਤਿਹਾਸਕ ਪਿਛੋਕੜ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਕਾਲਜ ਦੇ ਮਾਣ ਮੱਤੇ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਜ ਵਲੋਂ ਪ੍ਰਿੰਸੀਪਲ ਡਾ. ਆਤਮ ਸਿੰਘ ਨੂੰ ਸਨਮਾਨ ਚਿੰਨ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।ਪ੍ਰਿੰ: ਡਾ. ਆਤਮ ਸਿੰਘ ਨੇ ਬੱਚਿਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਪ੍ਰੇਮੀਆਂ ਦਾ ਸਨਮਾਨ ਅਗਲੀ ਖ਼ਬਰ ਐਕਸੈਲਸਮ ਹਾਈ ਸਕੂਲ ਵਿਖੇ ਹੈਲੋਵੀਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।