03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਿਸਾਨ ਕ੍ਰੈਡਿਟ ਕਾਰਡ ਨੂੰ ਸਹਿਕਾਰੀ ਸਭਾਵਾਂ ਤੇ ਕਿਸਾਨ ਵਿਰੋਧੀ ਐਲਾਨ ਕਰਦਿਆਂ ਕਾਮਰੇਡਾਂ ਵਲੋਂ ਧਰਨਾ

ਅੰਮ੍ਰਿਤਸਰ, 2 ਨੰਵਬਰ (ਰੇਸ਼ਮ ਸਿੰਘ)-ਇਥੇ 100 ਫੁੱਟੀ ਸੜਕ ਸਥਿਤ ਡੀ. ਆਰ.

ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨੰਵਬਰ (ਰੇਸ਼ਮ ਸਿੰਘ)-ਇਥੇ 100 ਫੁੱਟੀ ਸੜਕ ਸਥਿਤ ਡੀ.ਆਰ. ਕੋਆਪ੍ਰੇਟਿਵ ਸੋਸਾਇਟੀਆਂ ਦੇ ਦਫ਼ਤਰ ਅੱਗੇ ਸਰਕਾਰ ਦੀ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਨੀਤੀ-2026 ਨੂੰ ਸਹਿਕਾਰੀ ਸਭਾਵਾਂ ਅਤੇ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਧਰਨਾ ਦਿੱਤਾ ਗਿਆ ਅਤੇ ਮੰਗ ਪੱਤਰ ਡੀ.ਆਰ. ਦੀ ਗ਼ੈਰ-ਹਾਜ਼ਰੀ ਵਿਚ ਏ.ਆਰ. ਅਜਨਾਲਾ ਅਤਿੰਦਰਪਾਲ ਸਿੰਘ ਨੂੰ ਸੌਂਪਿਆ ਗਿਆ। ਦਸਣਯੋਗ ਹੈ ਕਿ ਭਾਵੇਂ ਕਿਸਾਨਾਂ ਦੇ ਤਿੱਖੇ ਵਿਰੋਧ ਦੇ ਚੱਲਦਿਆਂ ਬੀਤੀ ਰਾਤ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਇਸ ਨੀਤੀ ਨੂੰ ਵਾਪਸ ਲੈਣ ਦਾ ਫ਼ੈਸਲਾ ਹੋ ਗਿਆ ਸੀ, ਪਰ ਇਸ ਦੇ ਬਾਵਜੂਦ ਅੱਜ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਵਲੋਂ ਸਾਂਝੇ ਤੌਰ ’ਤੇ ਇਹ ਧਰਨਾ ਦਿੱਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਲੱਖਬੀਰ ਸਿੰਘ ਨਿਜ਼ਾਮਪੁਰ, ਸੁੱਚਾ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਹਰਜੀਤ ਸਿੰਘ ਝੀਤਾ ਅਤੇ ਮਾਸਟਰ ਅਮਰੀਕ ਸਿੰਘ ਸੰਗਤਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਲਗਾਤਾਰ ਸਹਿਕਾਰਤਾ ਲਹਿਰ ’ਤੇ ਮਾਰੂ ਹਮਲੇ ਕਰਕੇ ਕਿਸਾਨਾਂ ਨੂੰ ਮਿਲ ਰਹੀਆਂ ਪਹਿਲਾਂ ਤੋਂ ਪ੍ਰਾਪਤ ਸਹੂਲਤਾਂ ਖੋਹਣ ਦੀਆਂ ਕੋਸ਼ਿਸਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਕਿਸਾਨਾਂ ਨੂੰ ਸਹਿਕਾਰਤਾ ਲਹਿਰ ਦਾ ਹਿੱਸਾ ਬਣਾਉਣ ਦੀ ਬਜਾਏ ਇਸ ਨੂੰ ਅਫ਼ਸਰਸ਼ਾਹੀ ਦੇ ਹਵਾਲੇ ਕਰਕੇ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਬੰਦ ਪਈਆਂ ਡਿਫਾਲਟਰ ਸਹਿਕਾਰੀ ਸਭਾਵਾਂ ਨੂੰ ਮੁੜ ਚਾਲੂ ਕੀਤਾ ਜਾਵੇ ਅਤੇ ਇਸ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਪਿਛਲੇ ਸਾਲ ਫੜੀਆਂ ਗਈਆਂ 600 ਬੋਰੀਆਂ ਯੂਰੀਆ ਖਾਦ ਅਤੇ ਹੁਣ ਇੱਕ ਨਿੱਜੀ ਗੋਦਾਮ ਵਿਚੋਂ ਬਰਾਮਦ ਹੋਈਆਂ 3300 ਬੋਰੀਆਂ ਯੂਰੀਆ ਖਾਦ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਇਸ ਸਕੈਂਡਲ ਦੇ ਅਸਲ ਦੋਸ਼ੀਆਂ ਨੂੰ ਬੇਨਕਾਬ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਕਿਸਾਨ ਆਗੂ ਰਤਨ ਸਿੰਘ ਰੰਧਾਵਾ, ਭੁਪਿੰਦਰ ਸਿੰਘ ਤੀਰਥਪੁਰ, ਦਲਬੀਰ ਸਿੰਘ ਬੇਦਾਦਪੁਰ, ਸਵਿੰਦਰ ਸਿੰਘ ਮੀਰਾਂਕੋਟ, ਮੁਲਾਜ਼ਮ ਆਗੂ ਹਰਪਾਲ ਸਿੰਘ ਥੋਬਾ, ਅਜੀਤ ਸਿੰਘ ਤਲਵੰਡੀ, ਰਾਜਬੀਰ ਸਿੰਘ ਫਤਿਹਪੁਰ, ਸਰਬਜੀਤ ਸਿੰਘ ਗਦਲੀ ਅਤੇ ਭੁਪਿੰਦਰ ਸਿੰਘ ਬਾਲੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਥਾਨਕ ਸਰਕਾਰਾਂ ਵਿਭਾਗ ਵਲੋਂ 3 ਸਾਲ ਤੋਂ ਇਕ ਹੀ ਸੀਟ ’ਤੇ ਤਾਇਨਾਤ ਨਿਗਮ ਅਧਿਕਾਰੀਆਂ ਦਾ... ਅਗਲੀ ਖ਼ਬਰ ਕਈ ਵਕੀਲ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।