ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ ਵਿਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਦਮ ’ਤੇ ਸ਼ਾਨਦਾਰ ਸਫ਼ਲਤਾ ਹਾਸਲ ਕਰਦਿਆਂ ਜਿਥੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਉੱਥੇ ਨਾਲ ਦੀ ਨਾਲ ਮਾਪਿਆਂ ਦਾ ਨਾਂ ਵੀ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਮਮਤਾ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਕਾਰੀ ਹਾਈ ਸਕੂਲ ਪੁਤਲੀਘਰ ਵਿਖੇ ਵਿਦਿਆਰਥੀਆਂ ਵਿਚ ਸਾਹਿਤਕ ਅਤੇ ਕਲਾਤਮਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬੀ ਕਵਿਤਾ ਗਾਇਨ ਅਤੇ ਪੰਜਾਬੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੰਮ੍ਰਿਤਸਰ ਸ਼ਹਿਰ ਦੇ ਲਗਭਗ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ ਵਿਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਦਮ ’ਤੇ ਸ਼ਾਨਦਾਰ ਸਫ਼ਲਤਾ ਹਾਸਲ ਕਰਦਿਆਂ ਜਿਥੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਉੱਥੇ ਨਾਲ ਦੀ ਨਾਲ ਮਾਪਿਆਂ ਦਾ ਨਾਂ ਵੀ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਮਮਤਾ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਕਾਰੀ ਹਾਈ ਸਕੂਲ ਪੁਤਲੀਘਰ ਵਿਖੇ ਵਿਦਿਆਰਥੀਆਂ ਵਿਚ ਸਾਹਿਤਕ ਅਤੇ ਕਲਾਤਮਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬੀ ਕਵਿਤਾ ਗਾਇਨ ਅਤੇ ਪੰਜਾਬੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੰਮ੍ਰਿਤਸਰ ਸ਼ਹਿਰ ਦੇ ਲਗਭਗ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬੀ ਕਵਿਤਾ ਗਾਇਨ ਮੁਕਾਬਲੇ ਵਿਚ ਸਕੂਲ ਦੀ ਸੰਗੀਤ ਕਲਾਸ ਦੇ ਵਿਦਿਆਰਥੀ ਮਨਦੀਪ ਸਿੰਘ ਬਾਹਰਵੀਂ ਜਮਾਤ ਅਤੇ ਪੰਜਾਬੀ ਸਾਹਿਤ ਸਿਰਜਣ ਮੁਕਾਬਲੇ ਵਿਚ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀ ਕੁਲਮੀਤ ਸਿੰਘ ਨੇ ਵੀ ਆਪਣੀ ਲੇਖਣੀ ਅਤੇ ਰਚਨਾਤਮਕ ਸੋਚ ਦਾ ਲੋਹਾ ਮਨਵਾਉਂਦਿਆਂ ਜਿੱਤ ਹਾਸਲ ਕੀਤੀ। ਸਕੂਲ ਪਹੁੰਚਣ ’ਤੇ ਜੇਤੂ ਵਿਦਿਆਰਥੀਆਂ ਦਾ ਸਕੂਲ ਦੇ ਪ੍ਰਿੰਸੀਪਲ ਮਮਤਾ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਕੂਲ ਮੁਖੀ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਚਵਾਂ ਦਿੱਤੀਆਂ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।