06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਈ.ਈ.ਈ.ਈ. ਬਾਰੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵਲੋਂ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 06-11-2026
ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਆਈ. ਈ. ਈ. ਈ. : ਕੌਮਾਂਤਰੀ ਪੇਸ਼ੇਵਰ ਨੈੱਟਵਰਕਿੰਗ, ਨਵੀਨਤਾ ਅਤੇ ਮੌਕਿਆਂ ਬਾਰੇ ਜਾਣ-ਪਛਾਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਸਮਾਗਮ ਵਿਚ ਉੱਘੇ ਮਾਹਿਰ ਪ੍ਰੋ. (ਡਾ.) ਦੇਬਤੋਸ਼ ਗੁਹਾ, ਆਈ.ਈ.ਈ.ਈ. ਫੈਲੋ ਅਤੇ ਇੰਸਟੀਚਿਊਟ ਆਫ ਰੇਡੀਓ ਫਿਜ਼ਿਕਸ ਐਂਡ ਇਲੈਕਟ੍ਰੋਨਿਕਸ, ਯੂਨੀਵਰਸਿਟੀ ਆਫ ਕਲਕੱਤਾ ਦੇ ਪ੍ਰੋਫੈਸਰ ਅਤੇ ਪ੍ਰੋ. ਮਹੇਸ਼ ਪੀ. ਅਬੇਗਾਓਂਕਰ, ਸੈਂਟਰ ਫਾਰ ਅਪਲਾਈਡ ਰਿਸਰਚ ਇਨ ਇਲੈਕਟ੍ਰੋਨਿਕਸ, ਆਈ.ਆਈ.ਟੀ. ਦਿੱਲੀ ਦੇ ਪ੍ਰੋਫੈਸਰ ਅਤੇ ਆਈ.ਈ.ਈ.ਈ. ਐਂਟੀਨਾਜ਼ ਐਂਡ ਪ੍ਰੋਪਾਗੇਸ਼ਨ ਸੁਸਾਇਟੀ ਦੇ ਰੀਜਨ-10 ਪ੍ਰਤੀਨਿਧੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਵਿਭਾਗ ਦੀ ਕਾਰਜਕਾਰੀ ਮੁਖੀ ਡਾ. ਪਵਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ। ਡਾ. ਕੁਲਦੀਪ ਸਿੰਘ ਨੇ ਬੁਲਾਰਿਆਂ ਦੀ ਜਾਣ-ਪਛਾਣ ਕਰਵਾਉਂਦਿਆਂ ਉਨ੍ਹਾਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ. ਮਨਿੰਦਰ ਲਾਲ ਸਿੰਘ, ਪ੍ਰੋ. ਸ਼ਾਲਿਨੀ ਬਹਿਲ, ਪ੍ਰੋ. ਰਵਿੰਦਰ ਸਿੰਘ ਸਾਹਨੀ ਅਤੇ ਪ੍ਰੋ. ਰਵਿੰਦਰ ਕੁਮਾਰ ਸਮੇਤ ਵਿਭਾਗ ਦੇ ਸੀਨੀਅਰ ਅਧਿਆਪਕ ਹਾਜ਼ਰ ਸਨ। ਇਸ ਤੋਂ ਇਲਾਵਾ ਡਾ. ਰਾਜਦੀਪ ਸਿੰਘ ਸੋਹਲ, ਡਾ. ਸੁਖਦੀਪ ਕੌਰ, ਡਾ. ਜੈਪ੍ਰੀਤ ਕੌਰ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸ਼ਿਵਿੰਦਰ ਦੇਵਰਾ ਨੇ ਵੀ ਸ਼ਮੂਲੀਅਤ ਕੀਤੀ।ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਰਵਿੰਦਰ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਉਪ-ਕੁਲਪਤੀ ਵਲੋਂ ਦਿੱਤੀ ਸਰਪ੍ਰਸਤੀ, ਬੁਲਾਰਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਨੈਤਿਕ ਕਦਰਾਂ-ਕੀਮਤਾਂ ਅਤੇ ਸਾਡਾ ਸੱਭਿਆਚਾਰ’ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸਾਲਾਨਾ ਧੁਆਈ ਦੀ ਸੇਵਾ ’ਚ ਹਜ਼ਾਰਾਂ ਸੰਗਤਾਂ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।