06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਸੂਬਾ ਸਰਕਾਰ ਦੀਆਂ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਾ ਕੀਤੇ ਜਾਣ ’ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਆਲੋਚਨਾ ਕੀਤੀ।

ਅਜੀਤ ਡੈਸਕ 06-11-2026
ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਸੂਬਾ ਸਰਕਾਰ ਦੀਆਂ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਾ ਕੀਤੇ ਜਾਣ ’ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਆਲੋਚਨਾ ਕੀਤੀ। ਇਸ ਮੌਕੇ ਤਹਿਸੀਲ ਪ੍ਰਧਾਨ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪੈਨਸ਼ਨਰਾਂ ਨੇ ਆਪਣੀ ਸਾਰੀ ਉਮਰ ਸਰਕਾਰੀ ਸੇਵਾਵਾਂ ਨਿਭਾਉਂਦਿਆਂ ਲੋਕਾਂ ਦੀ ਸੇਵਾ ਕੀਤੀ ਹੈ, ਪਰ ਸੇਵਾਮੁਕਤੀ ਤੋਂ ਬਾਅਦ ਵੀ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ । ਉਨਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ । ਇਸ ਮੌਕੇ ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ, ਵੱਸਣ ਸਿੰਘ ਰੰਧਾਵਾ, ਸੁਖਦੇਵ ਸਿੰਘ, ਅਮਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਚੰਦ ਸ਼ਰਮਾ, ਜਗੀਰ ਸਿੰਘ, ਨੰਬਰਦਾਰ ਲਖਬੀਰ ਸਿੰਘ, ਕਾਬਲ ਸਿੰਘ, ਕਾਲੀ, ਮਹਿੰਦਰ ਸਿੰਘ, ਸਵਰਨ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਦੇਸ ਰਾਜ, ਬਲਦੇਵ ਸਿੰਘ, ਹਰਭਜਨ ਸਿੰਘ ਝੰਜੋਟੀ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਦਾ ਟਰੈਕਟਰ ਤੇ ਖੇਤੀ ਸੰਦ ਜ਼ਬਤ ਕਰਨ ਖ਼ਿਲਾਫ਼ ਬੀ.ਕੇ.ਯੂ. ਉਗਰਾਹਾਂ ਵਲੋਂ ਧਰਨਾ ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਕੋਟ ਖਹਿਰਾ ਦੇ ਨੰਬਰਦਾਰ ਦੀ ਭੇਦਭਰੀ ਹਾਲਤ ’ਚ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।