10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਰਵਾਇਤੀ ਤੇ ਵਾਤਾਵਰਨ ਅਨੁਕੂਲ ਗਰੀਨ ਦੀਵਾਲੀ ਮਨਾਈ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਹੋਸਟਲ ਵਿਦਿਆਰਥੀਆਂ ਅਤੇ ਕਾਲਜ ਪਰਿਵਾਰ ਦੇ ਸਹਿਯੋਗ ਨਾਲ ਰਵਾਇਤੀ ਅਤੇ ਵਾਤਾਵਰਣ ਅਨੁਕੂਲ ਢੰਗ ਨਾਲ ਗ੍ਰੀਨ ਦੀਵਾਲੀ ਮਨਾਈ ਗਈ। ਡਾਇਰੈਕਟਰ ਡਾ.

ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਗਰੀਨ ਦੀਵਾਲੀ ਮਨਾਉਣ ਸਮੇਂ ਡਾਇਰੈਕਟਰ ਡਾ. ਮੰਜ਼ੂ ਬਾਲਾ ਨਾਲ ਡਾ. ਅਜੈ ਕੁਮਾਰ ਸ਼ਰਮਾ ਤੇ ਹੋਰ। ਤਸਵੀਰ : ਹਰਜੀਤ ਸਿੰਘ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਹੋਸਟਲ ਵਿਦਿਆਰਥੀਆਂ ਅਤੇ ਕਾਲਜ ਪਰਿਵਾਰ ਦੇ ਸਹਿਯੋਗ ਨਾਲ ਰਵਾਇਤੀ ਅਤੇ ਵਾਤਾਵਰਣ ਅਨੁਕੂਲ ਢੰਗ ਨਾਲ ਗ੍ਰੀਨ ਦੀਵਾਲੀ ਮਨਾਈ ਗਈ। ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਸਮਾਗਮ ਮੌਕੇ ਕਾਲਜ ਵਲੋਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦਾ ਵੀ ਪ੍ਰਗਟਾਵਾ ਕੀਤਾ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋਂਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ: ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਰਵਾਇਤੀ ਕਦਰਾਂਂਕੀਮਤਾਂ ਨੂੰ ਕਾਇਮ ਰੱਖਣ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਤਰੀਕੇ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗ੍ਰੀਨ ਦੀਵਾਲੀ ਦੀ ਅਸਲ ਭਾਵਨਾ ਨੂੰ ਕਾਇਮ ਰੱਖਦਿਆਂ ਪਟਾਕਿਆਂ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਪ੍ਰੋਗਰਾਮ ਮੌਕੇ ਪ੍ਰਦੂਸ਼ਣ ਮੁਕਤ ਤੇ ਵਾਤਾਵਰਣ ਪ੍ਰਤੀ ਜਾਗਰੂਕ ਤਿਉਹਾਰ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਕਾਲਜ ਕੈਂਪਸ ਨੂੰ ਰਵਾਇਤੀ ਮਿੱਟੀ ਦੇ ਦੀਵਿਆਂ ਨਾਲ ਰੌਸ਼ਨ ਕੀਤਾ ਗਿਆ। ਇਸ ਮੌਕੇ ਡਾ. ਮੰਜੂ ਬਾਲਾ ਅਤੇ ਡਾ. ਅਜੇ ਕੁਮਾਰ ਸ਼ਰਮਾ (ਪ੍ਰੋਫੈਸਰ, ਐਨ. ਆਈ. ਟੀ. ਜਲੰਧਰ) ਨੇ ਵਿਦਿਆਰਥੀਆਂ ਨਾਲ ਮਿਲ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ।
ਪਿਛਲੀ ਖ਼ਬਰ ਡਾ . ਗ੍ਰੇਸ ਪਿੰਟੋ ਦਾ ਵਕਾਰੀ ‘ ਐਜੂਕੇਸ਼ਨ ਲੌਰੀਏਟ ਐਵਾਰਡ 2026’ ਨਾਲ ਸਨਮਾਨ ਅਗਲੀ ਖ਼ਬਰ ਦਿਨ ਢਲਦੇ ਸੜਕ ’ ਤੇ ਰੇਹੜੀਆਂ ਵਾਲਿਆਂ ਦਾ ਹੋ ਜਾਂਦਾ ਹੈ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।