12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਡੇ ਬਜ਼ੁਰਗ ਸਾਡਾ ਮਾਣ ਪ੍ਰੋਗਰਾਮ ਤਹਿਤ ਸਕੱਤਰੀ ਬਾਗ਼ ਵਿਖੇ ਮੈਡੀਕਲ ਕੈਂਪ * ਡੇਢ ਸੋ ਤੋਂ ਵਧੇਰੇ ਬਜ਼ੁਰਗਾਂ ਦਾ ਹੋਇਆ ਚੈਕ ਅੱਪ- ਸਿਵਲ ਸਰਜਨ ਡਾ: ਭਾਰਤੀ

ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)-ਸਿਵਲ ਸਰਜਨ ਡਾ: ਭਾਰਤੀ ਧਵਨ ਦੀ ਅਗਵਾਈ ਹੇਠ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਅਧੀਨ ਸੈਟਲਾਈਟ ਹਸਪਤਾਲ ਸਕੱਤਰੀ ਬਾਗ਼ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ 150 ਤੋਂ ਵੱਧ ਬਜ਼ੁਰਗਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ।

ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)-ਸਿਵਲ ਸਰਜਨ ਡਾ: ਭਾਰਤੀ ਧਵਨ ਦੀ ਅਗਵਾਈ ਹੇਠ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਅਧੀਨ ਸੈਟਲਾਈਟ ਹਸਪਤਾਲ ਸਕੱਤਰੀ ਬਾਗ਼ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ 150 ਤੋਂ ਵੱਧ ਬਜ਼ੁਰਗਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਸਿਵਲ ਸਰਜਨ ਡਾ. ਭਾਰਤੀ ਧਵਨ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ ਅਤੇ ਜ਼ਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਕੈਂਪ ਦੌਰਾਨ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਪਿੰਡ ਪੱਧਰ ’ਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਪ੍ਰੋਗਰਾਮ ਅਧੀਨ ਬਜ਼ੁਰਗਾਂ ਨੂੰ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਗ਼ੈਰ-ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਦੀ ਸਕ੍ਰੀਨਿੰਗ ਕੀਤੀ ਗਈ। ਇਸ ਤੋਂ ਇਲਾਵਾ ਅੱਖਾਂ, ਕੰਨ, ਨੱਕ ਤੇ ਗਲੇ, ਹੱਡੀਆਂ, ਦੰਦ ਅਤੇ ਇਸਤਰੀ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੌਕੇ ’ਤੇ ਹੀ ਵੱਖ-ਵੱਖ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਸੁਮੀਤਪਾਲ ਸਿੰਘ, ਡਾ. ਸ਼ੈਲਜਾ, ਡਾ. ਰਵਿੰਦਰ ਕੌਰ , ਡਾ. ਤਰਨਦੀਪ ਕੌਰ, ਪਲਵਿੰਦਰ ਸਿੰਘ ਧੰਮੂ ਸਮੇਤ ਸਮੂਹ ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ।
ਪਿਛਲੀ ਖ਼ਬਰ ਰੇਲ ਕੋਚ ਫੈਕਟਰੀ (ਕਪੂਰਥਲਾ) ਜੀ. ਐਮ. ਦੇ ਨਿੱਜੀ ਸੈਕਟਰੀ ਗੁਰਵਿੰਦਰ ਸਿੰਘ ਦਾ ਅੰਮ੍ਰਿਤਸਰ ਦੌਰਾ * ਸ੍ਰੀ ਹਰਿਮੰਦਰ ਸਾਹ... ਅਗਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਵਿਖੇ ‘ਦੀਵਾਲੀ ਫੈਸਟ ਐਗਜ਼ੀਬਿਸ਼ਨ-ਕਮ-ਸੇਲ’ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।