13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਚੀਫ਼ ਖ਼ਾਲਸਾ ਦੀਵਾਨ ਵਲੋਂ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ’ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ

ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵਲੋਂ 19 ਤੋਂ 21 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਬਟਾਲਾ ਵਿਖੇ ਕਰਵਾਈ ਜਾ ਰਹੀ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ’ ਦੀਆਂ ਤਿਆਰੀਆਂ ਸੰਬੰਧੀ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੌਰਾਨ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ.

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵਲੋਂ 19 ਤੋਂ 21 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਬਟਾਲਾ ਵਿਖੇ ਕਰਵਾਈ ਜਾ ਰਹੀ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ’ ਦੀਆਂ ਤਿਆਰੀਆਂ ਸੰਬੰਧੀ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੌਰਾਨ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਸਰਬਜੀਤ ਸਿੰਘ ਛੀਨਾ ਵਲੋਂ ਏਜੰਡੇ ਪੜ੍ਹੇ ਗਏ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਈ ਇਕੱਤਰਤਾ ਵਿਚ ਦੀਵਾਨ ਦੇ ਮੀਤ ਪ੍ਰਧਾਨ ਤੇ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ ਸੇਠੀ ਨੇ ਕਾਨਫਰੰਸ ਦੇ ਤਿੰਨ ਦਿਨਾਂ ਪ੍ਰੋਗਰਾਮਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ 19 ਨਵੰਬਰ ਨੂੰ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਨਗਰ-ਕੀਰਤਨ, ਨੁਮਾਇਸ਼ਾਂ ਦੇ ਉਦਘਾਟਨ ਅਤੇ ਸ਼ਾਮ ਨੂੰ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ 20 ਨਵੰਬਰ ਦੇ ਸੈਮੀਨਾਰ ਦੇ ਵਿਸ਼ਿਆਂ ਅਤੇ ਸ਼ਾਮ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ’ਤੇ ਆਧਾਰਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਅਤੇ ਤੀਸਰੇ ਤੇ ਆਖ਼ਰੀ ਦਿਨ 21 ਨਵੰਬਰ ਨੂੰ ਦੇਸ਼ਾਂ-ਵਿਦੇਸ਼ਾਂ ਤੋਂ ਸਮਾਜਿਕ, ਧਾਰਮਿਕ ਅਤੇ ਵਿੱਦਿਅਕ ਖੇਤਰ ਦੀਆਂ ਪੁੱਜ ਰਹੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਸਨਮਾਨ ਸਮਾਰੋਹ ਬਾਬਤ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪ੍ਰਧਾਨ ਡਾ. ਨਿੱਜਰ ਦੀਆਂ ਹਦਾਇਤਾਂ ਮੁਤਾਬਿਕ ਕਾਨਫਰੰਸ ਵਿਚ ਸਫਾਈ, ਅਨੁਸ਼ਾਸਨ, ਫਸਟ ਏਡ, ਮਹਿਮਾਨਾਂ ਦੀ ਆਵਾਜਾਈ ਅਤੇ ਲੰਗਰ ਆਦਿ ਦੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਕਾਨਫ਼ਰੰਸ ਦੇ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪੜੇ ਚਾੜਨ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਅਤੇ ਕਾਨਫ਼ਰੰਸ ਨੂੰ ਯਾਦਗਾਰੀ ਬਣਾਉਣ ਲਈ ਪ੍ਰਿੰਸੀਪਲ ਸਾਹਿਬਾਨ ਨੂੰ ਆਪਣੀਆਂ ਡਿਊਟੀਆਂ ਅਨੁਸ਼ਾਸ਼ਿਤ ਅਤੇ ਸਮਾਂਬੱਧ ਢੰਗ ਨਾਲ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ । ਆਨਰੇਰੀ ਸਕੱਤਰ ਐਜੂ: ਕਮੇਟੀ ਡਾ. ਛੀਨਾ ਨੇ ਕਿਹਾ ਕਿ ਦੀਵਾਨ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਵਿੱਦਿਅਕ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਦੀ ਖੋਜ ਅਤੇ ਵਿੱਦਿਅਕ ਮਿਆਰ ਨੂੰ ਉਪਰ ਚੁੱਕਣ ਲਈ ਇਕ ਮਹੱਤਵਪੂਰਨ ਮੰਚ ਹੈ। ਇਕੱਤਰਤਾ ਦੌਰਾਨ ਕਾਨਫ਼ਰੰਸ ਦੇ ਪ੍ਰਬੰਧਾਂ ਨੂੰ ਸਫਲ ਅਤੇ ਸਚਾਰੂ ਬਣਾਉਣ ਹਿੱਤ ਗਠਿਤ ਕੀਤੀਆਂ ਗਈਆਂ ਕਮੇਟੀਆਂ, ਸ੍ਰੀ ਅਖੰਡ ਪਾਠ ਸਾਹਿਬ ਕਮੇਟੀ, ਖ਼ਰੀਦ ਕਮੇਟੀ, ਟਰਾਂਸਪੋਰਟ ਕਮੇਟੀ, ਰਿਹਾਇਸ਼ ਕਮੇਟੀ, ਲੰਗਰ ਕਮੇਟੀ, ਹਾਸਪੀਟੈਲਿਟੀ ਕਮੇਟੀ ਆਦਿ ਵਿਚ ਸ਼ਾਮਲ ਮੈਂਬਰਾਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਇਕੱਤਰਤਾ ਵਿਚ ਐਡੀ.ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰ ਪਾਲ ਸਿੰਘ ਚੁੱਘ, ਐਡੀ.ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਪ੍ਰੋ.ਸੁਖਬੀਰ ਸਿੰਘ, ਡਾ.ਆਤਮਜੀਤ ਸਿੰਘ ਬਸਰਾ, ਜਗੀਰ ਸਿੰਘ, ਕਮਲਜੀਤ ਸਿੰਘ ਕੋਹਲੀ, ਸਰਜੋਤ ਸਿੰਘ ਸਾਹਨੀ, ਰਬਿੰਦਰਬੀਰ ਸਿੰਘ ਭੱਲਾ, ਪ੍ਰੋ. ਭੁਪਿੰਦਰ ਸਿੰਘ, ਅਜਾਇਬ ਸਿੰਘ ਅਭਿਆਸੀ, ਡਾਇਰੈਕਟਰ ਐਜੂਕੇਸ਼ਨ ਡਾ.ਏ.ਪੀ.ਐਸ.ਚਾਵਲਾ, ਡਿਪਟੀ ਡਾਇਰੈਕਟਰ ਐਜੂਕੇਸ਼ਨ ਉਰਮਿੰਦਰ ਕੌਰ, ਪ੍ਰਿੰਸੀਪਲ ਯਸ਼ਪ੍ਰੀਤ ਕੌਰ, ਪ੍ਰਿੰਸੀਪਲ ਹਰਮੀਤ ਕੌਰ ਸਮੇਤ ਦੀਵਾਨ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਦੇ ਅਧਿਕਾਰੀਆਂ ਦਾ ਹੋਇਆ ਤਬਾਦਲਾ ਅਗਲੀ ਖ਼ਬਰ ‘ ਆਪ’ ਵਲੋਂ ਰਾਜਾਸਾਂਸੀ ਤੋਂ ਪਾਰਟੀ ਉਮੀਦਵਾਰ ਦੇ ਐਲਾਨ ਉਪਰੰਤ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਸੁਖਦੀਪ ਛੀਨਾ ਨੇ ਦਿੱਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।