ਨਗਰ ਨਿਗਮ ਦੇ ਅਧਿਕਾਰੀਆਂ ਦਾ ਹੋਇਆ ਤਬਾਦਲਾ
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ’ਚ ਤਾਇਨਾਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਸ਼ਹਿਰ ’ਚੋਂ ਤਬਾਦਲੇ ਕਰਕੇ ਦੂਸਰੇ ਸ਼ਹਿਰਾਂ ਵਿਚ ਲਗਾ ਦਿੱਤਾ ਗਿਆ ਹੈ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਦਾ ਅੰਮ੍ਰਿਤਸਰ ਤੋਂ ਜਲੰਧਰ ’ਚ ਤਬਾਦਲਾ ਕਰ ਦਿੱਤਾ ਹੈ।
ਅਜੀਤ ਡੈਸਕ
13-11-2026