13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਖ਼ਾਲਸਾ ’ਵਰਸਿਟੀ ਵਲੋਂ ਵਿਦਿਆਰਥੀਆਂ ਦੀਆਂ ਰੁਚੀਆਂ ਨੂੰ ਤਲਾਸ਼ਣ ਲਈ ‘ਟੈਲੈਂਟ ਹੰਟ-2026’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੀ ਭਾਸ਼ਾ ਫ਼ੈਕਲਟੀ ਅਤੇ ਧਰਮ ਅਧਿਐਨ ਫ਼ੈਕਲਟੀ ਵਲੋਂ ‘ਟੈਲੈਂਟ ਹੰਟ-2026’ ਪ੍ਰੋਗਰਾਮ ਕਰਵਾਇਆ ਗਿਆ। ਉਪ ਕੁਲਪਤੀ ਡਾ.

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੀ ਭਾਸ਼ਾ ਫ਼ੈਕਲਟੀ ਅਤੇ ਧਰਮ ਅਧਿਐਨ ਫ਼ੈਕਲਟੀ ਵਲੋਂ ‘ਟੈਲੈਂਟ ਹੰਟ-2026’ ਪ੍ਰੋਗਰਾਮ ਕਰਵਾਇਆ ਗਿਆ। ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾਂਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ, ਉਨ੍ਹਾਂ ਦੀਆਂ ਰੁਚੀਆਂ ਨੂੰ ਤਲਾਸ਼ਣ ਅਤੇ ਵੱਖ-ਵੱਖ ਸੱਭਿਆਚਾਰਕ ਤੇ ਸਾਹਿਤਕ ਗਤੀਵਿਧੀਆਂ ਰਾਹੀਂ ਆਤਮ-ਵਿਸ਼ਵਾਸ਼ ਪੈਦਾ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ ਸੀ। ‘ਵਰਸਿਟੀ ਦੇ ਡੀਨ ਧਰਮ ਅਧਿਐਨ ਸਟੱਡੀਜ਼ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਡੀਨ ਭਾਸ਼ਾਵਾਂ ਡਾ. ਰਮਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡਾ. ਗੋਗੋਆਣੀ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਘੱਟੋਂ ਘੱਟ ਇਕ ਕਲਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਦੀ ਕਾਬਲੀਅਤ ਦੀ ਪਛਾਣ ਕਰਨ ਅਤੇ ਮਹੱਤਵਪੂਰਨ ਜੀਵਨ ਹੁਨਰ ਵਿਕਸਿਤ ਕਰਨ ’ਚ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵੀਸ਼ਰੀ, ਲੋਕ- ਗੀਤ, ਗ਼ਜ਼ਲ, ਫੈਂਸੀ ਡਰੈੱਸ ਮੁਕਾਬਲਾ, ਮੁਹਾਵਰੇਦਾਰ ਵਾਰਤਾਲਾਪ, ਕਵਿਤਾ ਉਚਾਰਨ, ਬਹਿਸ, ਭਾਸ਼ਣ ਅਤੇ ਗਿੱਧਾ ਆਦਿ ਕਈ ਤਰ੍ਹਾਂ ਦੀਆਂ ਸਭਿਆਚਾਰਕ ਅਤੇ ਸਾਹਿਤਕ ਪੇਸ਼ਕਾਰੀਆਂ ਕੀਤੀਆਂ ਗਈਆਂ। ਪ੍ਰੋਗਰਾਮ ਦੀ ਸਮਾਪਤੀ ਡਾ. ਰਮਿੰਦਰ ਕੌਰ ਦੇ ਧੰਨਵਾਦੀ ਸ਼ਬਦਾਂ ਨਾਲ ਹੋਈੇ। ਇਸ ਮੌਕੇ ਡਾ. ਗੋਗੋਆਣੀ ਤੇ ਡਾ. ਰਮਿੰਦਰ ਕੌਰ ਨੇ ਵੱਖ-ਵੱਖ ਕਲਾ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ। ਮੰਚ ਸੰਚਾਲਨ ਸਹਾਇਕ ਪ੍ਰੋਫ਼ੈਸਰ ਮੇਘਾ ਅਤੇ ਵਿਦਿਆਰਥਣ ਸੋਨਮ ਦੁਆਰਾ ਕੀਤਾ ਗਿਆ।
ਪਿਛਲੀ ਖ਼ਬਰ ਨਸ਼ਾ ਛੱਡੋ ਭਾਰਤ ਜੋੜੋ ਮੁਹਿੰਮ ਤਹਿਤ ਕਾਂਗਰਸ ਸੇਵਾ ਦਲ ਵਲੋਂ 15 ਨੂੰ ਕਰਵਾਈ ਜਾਵੇਗੀ ਮੈਰਾਥਨ ਦੌੜ ਅਗਲੀ ਖ਼ਬਰ ਸੈਂਟਰ ਸਕੂਲ ਘਣੂੰਪੁਰ ਵਿਖੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।